ਜਲੰਧਰ, 16 ਅਕਤੂਬਰ : Prime Punjab
ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੇ ਚੱਲਦਿਆਂ ਜਲੰਧਰ ਪ੍ਰਸ਼ਾਸਨ ਨੇ ਅਹਿਮ ਐਲਾਨ ਕੀਤਾ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ 24 ਅਕਤੂਬਰ ਨੂੰ ਸ਼ਹਿਰ ‘ਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਦੇ ਸਕੂਲ-ਕਾਲਜਾਂ ‘ਚ ਅੱਧੇ ਦਿਨ ਦਾ ਅਵਕਾਸ਼ ਐਲਾਨਿਆ ਹੈ।
ਡੀਸੀ ਵਰਜੀਤ ਵਾਲੀਆ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ, 24 ਤਰੀਕ ਨੂੰ ਦੁਪਹਿਰ 12 ਵਜੇ ਤੋਂ ਬਾਅਦ ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲ, ਕਾਲਜ ਅਤੇ ਆਈਟੀਆਈ ਬੰਦ ਰਹਿਣਗੇ।
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੰਗਤਾਂ ਦੀ ਸਹੂਲਤ ਅਤੇ ਸ਼ੋਭਾ ਯਾਤਰਾ ਦੇ ਸੁਚਾਰੂ ਪ੍ਰਬੰਧਾਂ ਲਈ ਇਹ ਕਦਮ ਚੁੱਕਿਆ ਗਿਆ ਹੈ।



More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।