Director : Manvir Singh Walia
Editor : Jatin Kumar Sahota
ਜਲੰਧਰ, 18 ਅਕਤੂਬਰ : Prime Punjab
ਜਲੰਧਰ ਦਿਹਾਤੀ ਪੁਲਿਸ ਨੇ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। SSP ਸ੍ਰੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ‘ਤੇ CIA ਸਟਾਫ ਦੀ ਟੀਮ ਨੇ 30 ਕਿਲੋ ਚੂਰਾ ਪੋਸਤ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਇੰਸਪੈਕਟਰ ਪੁਸ਼ਪ ਬਾਲੀ ਦੀ ਅਗਵਾਈ ‘ਚ 16 ਅਕਤੂਬਰ ਨੂੰ ਲਾਂਬੜਾ/ਨਕੋਦਰ ਏਰੀਆ ‘ਚ ਚੈਕਿੰਗ ਦੌਰਾਨ ਕੀਤੀ ਗਈ।
ਪੁਲਿਸ ਨੇ ਪਿੰਡ ਸਿੰਗਾ ਦੇ ਗੇਟ ਕੋਲ ਨਾਕਾਬੰਦੀ ਦੌਰਾਨ ਟਰੱਕ ਨੰਬਰ PB08-FD-2013 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ‘ਚੋਂ 30 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਰਣਜੀਤ ਸਿੰਘ ਉਰਫ ਜੀਤ ਵਾਸੀ ਗੋਇੰਦਵਾਲ ਸਾਹਿਬ ਤਰਨਤਾਰਨ ਅਤੇ ਬਲਜੀਤ ਸਿੰਘ ਵਾਸੀ ਟੋਡਰਪੁਰ ਹੁਸ਼ਿਆਰਪੁਰ ਵਜੋਂ ਹੋਈ ਹੈ। ਦੋਵਾਂ ਖਿਲਾਫ ਥਾਣਾ ਲਾਂਬੜਾ ‘ਚ ਮੁਕੱਦਮਾ ਨੰਬਰ 124 ਅ/ਧ 15B-61-85 NDPS Act ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੁੱਛਗਿੱਛ ‘ਚ ਦੋਸ਼ੀਆਂ ਨੇ ਦੱਸਿਆ ਕਿ ਉਹ ਪਿਛਲੇ 8-10 ਸਾਲਾਂ ਤੋਂ ਟਰੱਕ ਡਰਾਈਵਰ ਹਨ ਅਤੇ ਜਲੰਧਰ ਟਰਾਂਸਪੋਰਟ ਨਗਰ ‘ਚ ਮਿਲੇ ਸਨ। ਦੋਵੇਂ ਖੁਦ ਵੀ ਨਸ਼ੇ ਦੇ ਆਦੀ ਹਨ। ਇਹ ਚੂਰਾ ਪੋਸਤ ਉਹ ਜੋਧਪੁਰ, ਰਾਜਸਥਾਨ ਤੋਂ ਇੱਕ ਬਾਬੇ ਤੋਂ ਲੈ ਕੇ ਆਏ ਸਨ ਅਤੇ ਪਹਿਲਾਂ ਵੀ 3-4 ਵਾਰ ਸਪਲਾਈ ਕਰ ਚੁੱਕੇ ਹਨ। ਬਲਜੀਤ ਸਿੰਘ ਪਹਿਲਾਂ ਵੀ NDPS ਅਤੇ ਚੋਰੀ ਦੇ ਮਾਮਲਿਆਂ ‘ਚ ਜੇਲ ਜਾ ਚੁੱਕਾ ਹੈ ਅਤੇ ਦਸੰਬਰ 2022 ‘ਚ ਹੁਸ਼ਿਆਰਪੁਰ ਜੇਲ ਤੋਂ ਜ਼ਮਾਨਤ ‘ਤੇ ਬਾਹਰ ਆਇਆ ਸੀ।
SSP ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਉਨ੍ਹਾਂ ਦੇ ਫਾਰਵਰਡ-ਬੈਕਵਰਡ ਲਿੰਕਾਂ ਦੀ ਜਾਂਚ ਕਰ ਰਹੀ ਹੈ ਅਤੇ ਨਸ਼ੇ ਦੀ ਕਮਾਈ ਨਾਲ ਬਣਾਈ ਜਾਇਦਾਦ ਨੂੰ ਵੀ ਜ਼ਬਤ ਕੀਤਾ ਜਾਵੇਗਾ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।