ਜਲੰਧਰ, 19 ਅਕਤੂਬਰ : Prime Punjab
ਜਲੰਧਰ ਦੇ ਮੇਅਰ ਸ੍ਰੀ ਵਨੀਤ ਧੀਰ ਵੱਲੋਂ ਅੱਜ ਮੇਹਰਚੰਦ ਪੋਲੀਟੈਕਨਿਕ ਕਾਲਜ ਜਲੰਧਰ ਦਾ ਦੌਰਾ ਕਰਕੇ ਨਵੀਂ ਬਣੀ “ਐਡਵਾਂਸ ਸੀ.ਐਨ.ਸੀ” ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ, DAV ਦੇ ਸੈਕਟਰੀ ਸ੍ਰੀ ਅਜੇ ਗੋਸਵਾਮੀ ਅਤੇ ਸਾਰੇ ਵਿਭਾਗ ਮੁਖੀਆਂ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਮੇਅਰ ਸਾਹਿਬ ਦਾ ਨਿੱਘਾ ਸਵਾਗਤ ਕੀਤਾ ਗਿਆ।
ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਅਤਿ-ਆਧੁਨਿਕ ਲੈਬ ਪਰਫੈਕਟ ਇੰਡਸਟਰੀ ਦੇ ਮਾਲਕ ਸ੍ਰੀ ਐਮ.ਐਮ. ਗੁਪਤਾ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ। ਇੰਡਸਟਰੀ ਵੱਲੋਂ ਆਪਣੀਆਂ ਦੋ ਵਰਕਿੰਗ CNC ਮਸ਼ੀਨਾਂ ਇਸ ਲੈਬ ਨੂੰ ਦਾਨ ਵਜੋਂ ਦਿੱਤੀਆਂ ਗਈਆਂ ਹਨ। ਇਸ ਲੈਬ ਨਾਲ ਮਕੈਨੀਕਲ ਇੰਜੀਨੀਅਰਿੰਗ ਅਤੇ ਆਟੋਮੋਬਾਇਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਨ੍ਹਾਂ ਦੀ ਟ੍ਰੇਨਿੰਗ ਅੱਜ ਦੀ ਇੰਡਸਟਰੀ ਦੀ ਮੰਗ ਅਨੁਸਾਰ ਹੋ ਸਕੇਗੀ।
ਮੇਅਰ ਵਨੀਤ ਧੀਰ ਨੇ ਕਾਲਜ ਦੀ ਲਾਇਬ੍ਰੇਰੀ, ਸਟਰੈੱਸ ਰਿਲੀਫ ਰੂਮ, ਆਟੋਮੋਬਾਇਲ ਲੈਬ, ਫਾਰਮੇਸੀ ਲੈਬ, ਵਰਕਸ਼ਾਪ ਅਤੇ ਹੋਰ ਵਿਭਾਗਾਂ ਦਾ ਵੀ ਦੌਰਾ ਕੀਤਾ ਅਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੇਹਰਚੰਦ ਪੋਲੀਟੈਕਨਿਕ ਵਿੱਚ ਆ ਕੇ ਬਹੁਤ ਖੁਸ਼ੀ ਹੋਈ ਅਤੇ ਮਾਣ ਹੈ ਕਿ ਸਾਡੇ ਇਲਾਕੇ ਦਾ ਇਹ ਸੰਸਥਾਨ ਬੇਹਤਰੀਨ ਕੁਆਲਿਟੀ ਇੰਜੀਨੀਅਰ ਪੈਦਾ ਕਰਕੇ ਸਮਾਜ ਦੀ ਵੱਡਮੁੱਲੀ ਸੇਵਾ ਕਰ ਰਿਹਾ ਹੈ।
ਇਸ ਦੌਰਾਨ ਸ੍ਰੀ ਅਜੇ ਗੋਸਵਾਮੀ ਨੇ ਕਿਹਾ ਕਿ ਵਿਦਿਆਰਥੀ ਇਸ ਲੈਬ ਵਿੱਚ ਜੋ ਵੀ ਪ੍ਰੋਡਕਟ ਤਿਆਰ ਕਰਨਗੇ, ਉਨ੍ਹਾਂ ਨੂੰ ‘ਅਜੇ ਇੰਡਸਟਰੀ’ ਵੱਲੋਂ ਇਸਤੇਮਾਲ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਸਿੱਧਾ ਇੰਡਸਟਰੀ ਨਾਲ ਜੋੜਿਆ ਜਾ ਸਕੇ। ਇਸ ਮੌਕੇ ਮੇਅਰ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਰੋਹ ਵਿੱਚ ਡਾ. ਸੰਜੇ ਬਾਂਸਲ, ਡਾ. ਰਾਜੀਵ ਭਾਟੀਆ, ਰਿਚਾ ਅਰੋੜਾ, ਪ੍ਰਿੰਸ ਮਦਾਨ ਸਮੇਤ ਕਈ ਸਟਾਫ ਮੈਂਬਰ ਹਾਜ਼ਰ ਸਨ।







More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।