Pages

Pages

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਦੁਸਹਿਰੇ ਦੀ ਵਧਾਈ, ਕਿਹਾ – ਸੱਚ ਅਤੇ ਭਾਈਚਾਰੇ ਦੇ ਰਾਹ ‘ਤੇ ਚੱਲੀਏ।।

ਚੰਡੀਗੜ੍ਹ, 19 ਅਕਤੂਬਰ : Prime Punjab 

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਸਮੂਹ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਸਾਨੂੰ ਹਮੇਸ਼ਾ ਸੱਚ ਦੇ ਰਸਤੇ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।

 

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬੀਆਂ ਵਿੱਚ ਸ਼ੁਰੂ ਤੋਂ ਹੀ ਗੁਰੂ ਸਾਹਿਬਾਨ ਵੱਲੋਂ ਦਿਖਾਏ ਮਾਰਗ ‘ਤੇ ਚੱਲਦਿਆਂ ਬੁਰਾਈ ਵਿਰੁੱਧ ਆਵਾਜ਼ ਚੁੱਕਣ ਦੀ ਵਿਲੱਖਣ ਸਮਰੱਥਾ ਰਹੀ ਹੈ। ਪੰਜਾਬੀ ਹਮੇਸ਼ਾ ਮਨੁੱਖਤਾ ਦੀ ਭਲਾਈ ਲਈ ਕੰਮ ਕਰਦੇ ਆਏ ਹਨ ਅਤੇ ਇਹ ਵਿਰਾਸਤ ਅੱਗੇ ਵੀ ਕਾਇਮ ਰੱਖਣੀ ਚਾਹੀਦੀ ਹੈ।

 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਜ਼ਾਨਾ ਜੀਵਨ ਵਿੱਚ ਧਰਮ, ਸੱਚ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਮਾਰਗ ‘ਤੇ ਚੱਲਣ। ਸਮਾਜ ਨੂੰ ਭਗਵਾਨ ਸ੍ਰੀ ਰਾਮ ਵੱਲੋਂ ਦਿਖਾਏ ਗਏ ਨੇਕ ਆਦਰਸ਼ਾਂ ਅਤੇ ਮਰਿਆਦਾ ਦਾ ਪਾਲਣ ਕਰਨਾ ਚਾਹੀਦਾ ਹੈ।

 

ਸੰਧਵਾਂ ਨੇ ਕਿਹਾ ਕਿ ਦੁਸਹਿਰੇ ਦਾ ਇਹ ਤਿਉਹਾਰ ਸਾਨੂੰ ਨਫ਼ਰਤ ਨੂੰ ਛੱਡ ਕੇ ਪਿਆਰ ਅਤੇ ਏਕਤਾ ਨਾਲ ਰਹਿਣ ਦਾ ਸੰਦੇਸ਼ ਦਿੰਦਾ ਹੈ। ਸਾਨੂੰ ਦੂਜਿਆਂ ਦੀ ਭਲਾਈ ਲਈ ਸਮਰਪਿਤ ਮਾਨਸਿਕਤਾ ਨਾਲ ਕੰਮ ਕਰਨਾ ਚਾਹੀਦਾ ਹੈ।