ਪਟਿਆਲਾ, 19 ਅਕਤੂਬਰ : Prime Punjab
ਪਟਿਆਲਾ ਦੀ ਅਦਾਲਤ ਨੇ ਲੋਕ ਇਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੰਦਿਆਂ 1 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਣਹਾਨੀ ਦਾ ਕੇਸ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਕੀਤਾ ਗਿਆ ਸੀ।
ਇਸ ਸਬੰਧੀ ਬ੍ਰਹਮ ਮਹਿੰਦਰਾ ਦੇ ਵਕੀਲ ਐਡਵੋਕੇਟ ਗੁਰਪ੍ਰੀਤ ਸਿੰਘ ਭਸੀਨ ਨੇ ਦੱਸਿਆ ਕਿ ਅਦਾਲਤ ਨੇ ਬੈਂਸ ਨੂੰ ਦੋਸ਼ੀ ਮੰਨਦਿਆਂ ਇਹ ਸਜ਼ਾ ਸੁਣਾਈ ਹੈ। ਇਹ ਮਾਮਲਾ ਪਿਛਲੇ ਕਰੀਬ 8 ਸਾਲਾਂ ਤੋਂ ਪਟਿਆਲਾ ਦੀ ਅਦਾਲਤ ‘ਚ ਵਿਚਾਰ ਅਧੀਨ ਸੀ, ਜਿਸ ‘ਤੇ ਹੁਣ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ।
ਦਰਅਸਲ, 2017 ਤੋਂ 2022 ਤੱਕ ਕਾਂਗਰਸ ਸਰਕਾਰ ‘ਚ ਜਦੋਂ ਬ੍ਰਹਮ ਮਹਿੰਦਰਾ ਸਿਹਤ ਮੰਤਰੀ ਸਨ, ਤਾਂ ਸਿਮਰਜੀਤ ਬੈਂਸ ਨੇ ਉਨ੍ਹਾਂ ‘ਤੇ ਗੰਭੀਰ ਦੋਸ਼ ਲਾਏ ਸਨ। ਬੈਂਸ ਨੇ ਦਾਅਵਾ ਕੀਤਾ ਸੀ ਕਿ ਬ੍ਰਹਮ ਮਹਿੰਦਰਾ ਦੀ ਕੁਝ ਦਵਾਈ ਕੰਪਨੀਆਂ ਨਾਲ ਸਾਂਝ ਹੈ ਅਤੇ ਉਹ ਨਿੱਜੀ ਲਾਭ ਲੈ ਰਹੇ ਹਨ। ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਬ੍ਰਹਮ ਮਹਿੰਦਰਾ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ।
ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬੈਂਸ ਦੇ ਦੋਸ਼ਾਂ ਨੂੰ ਮਾਣਹਾਨੀ ਮੰਨਿਆ ਅਤੇ ਉਨ੍ਹਾਂ ਨੂੰ 1 ਸਾਲ ਦੀ ਸਜ਼ਾ ਸੁਣਾਈ। ਇਸ ਫੈਸਲੇ ਨਾਲ ਸਿਆਸੀ ਗਲਿਆਰੇ ‘ਚ ਚਰਚਾ ਤੇਜ਼ ਹੋ ਗਈ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।