ਚੰਡੀਗੜ੍ਹ, 20 ਅਕਤੂਬਰ : Prime Punjab
ਪੰਜਾਬ ‘ਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕੀਤੀ ਹੈ। ਬਿਊਰੋ ਨੇ ਥਾਣਾ ਧਾਰ ਕਲਾਂ, ਪਠਾਨਕੋਟ ਦੇ SHO ਇੰਸਪੈਕਟਰ ਗੁਲਸ਼ਨ ਕੁਮਾਰ ਨੂੰ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਹ ਰਕਮ 2.5 ਲੱਖ ਰੁਪਏ ਦੀ ਮੰਗੀ ਗਈ ਰਿਸ਼ਵਤ ਦੀ ਪਹਿਲੀ ਕਿਸ਼ਤ ਸੀ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਇੱਕ ਸੇਵਾਮੁਕਤ LIC ਮੈਨੇਜਰ ਨੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਦੇ ਛੋਟੇ ਭਰਾ ਦੇ ਪਿੰਡ ਢਾਂਗੂ ਸਾਰਾ ਸਥਿਤ ਮਧੂਬਨ ਰੈਸਟੋਰੈਂਟ ‘ਚ ਝਗੜਾ ਹੋਇਆ ਸੀ, ਜਿਸ ‘ਚ ਦੋਵਾਂ ਧਿਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਥਾਣਾ ਧਾਰ ਕਲਾਂ ‘ਚ FIR ਦਰਜ ਹੋਈ ਸੀ। ਇਸ ਕੇਸ ‘ਚ ਸ਼ਿਕਾਇਤਕਰਤਾ ਦਾ ਨਾਮ ਵੀ ਸ਼ੱਕੀ ਵਜੋਂ ਪਾਇਆ ਗਿਆ ਸੀ।
ਸ਼ਿਕਾਇਤ ਮੁਤਾਬਕ SHO ਗੁਲਸ਼ਨ ਕੁਮਾਰ ਨੇ ਸ਼ਿਕਾਇਤਕਰਤਾ ਦਾ ਨਾਮ ਕੇਸ ‘ਚੋਂ ਕੱਢਣ ਲਈ 5 ਲੱਖ ਰੁਪਏ ਦੀ ਮੰਗ ਕੀਤੀ ਸੀ, ਜੋ ਬੇਨਤੀ ਕਰਨ ‘ਤੇ 2.5 ਲੱਖ ‘ਚ ਤੈਅ ਹੋਈ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਦੀ ਗੱਲਬਾਤ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨਾਲ ਸੰਪਰਕ ਕੀਤਾ। ਜਿਸ ਤੋਂ ਬਾਅਦ ਵਿਜੀਲੈਂਸ ਯੂਨਿਟ ਪਠਾਨਕੋਟ ਨੇ ਜਾਲ ਵਿਛਾਇਆ।
ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ SHO ਨੂੰ 1 ਲੱਖ ਰੁਪਏ ਲੈਂਦੇ ਹੋਏ ਮੌਕੇ ‘ਤੇ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਦੋਸ਼ੀ ਖਿਲਾਫ ਵਿਜੀਲੈਂਸ ਥਾਣਾ ਅੰਮ੍ਰਿਤਸਰ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।