ਮਾਨਸਾ, 20 ਅਕਤੂਬਰ : Prime Punjab
ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਵਾਰਡ ਨੰਬਰ 5 ‘ਚ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਜਵਾਨ ਨੇ ਆਪਣੀ ਸਰਕਾਰੀ ਬੰਦੂਕ ਨਾਲ ਆਪਣੇ ਹੀ ਪਰਿਵਾਰ ‘ਤੇ ਫਾਇਰਿੰਗ ਕਰ ਦਿੱਤੀ। ਫਾਇਰਿੰਗ ‘ਚ ਉਸਦੇ ਇੱਕ ਬੇਟੇ ਦੀ ਮੌਤ ਹੋ ਗਈ ਜਦਕਿ ਪਤਨੀ ਅਤੇ ਦੂਜਾ ਬੇਟਾ ਗੰਭੀਰ ਜ਼ਖਮੀ ਹਨ। ਬਾਅਦ ‘ਚ ਜਵਾਨ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਜੀਵਨ ਖਤਮ ਕਰ ਲਿਆ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪੁਲਿਸ ਮੁਲਾਜ਼ਮ ਮਾਨਸਾ ਦੇ ਡਿਪਟੀ ਕਮਿਸ਼ਨਰ ਦਾ ਗੰਨਮੈਨ ਵਜੋਂ ਡਿਊਟੀ ‘ਤੇ ਸੀ। ਮੰਗਲਵਾਰ ਸਵੇਰੇ ਹੋਈ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ SSP ਵੈਭਵ ਚੌਧਰੀ ਸਮੇਤ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮੌਕੇ ਤੋਂ ਸਰਕਾਰੀ ਹਥਿਆਰ ਬਰਾਮਦ ਕਰਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ। ਜ਼ਖਮੀਆਂ ਨੂੰ ਪਹਿਲਾਂ ਮਾਨਸਾ ਹਸਪਤਾਲ ਅਤੇ ਫਿਰ ਹਾਲਤ ਗੰਭੀਰ ਹੋਣ ‘ਤੇ ਬਠਿੰਡਾ AIIMS ਰੈਫਰ ਕੀਤਾ ਗਿਆ ਹੈ।
SSP ਮਾਨਸਾ ਵੈਭਵ ਚੌਧਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਇਹ ਮਾਮਲਾ ਪਰਿਵਾਰਕ ਵਿਵਾਦ ਦਾ ਲੱਗ ਰਿਹਾ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਆਖਿਰ ਅਜਿਹਾ ਕੀ ਹੋਇਆ ਜਿਸ ਕਾਰਨ ਜਵਾਨ ਨੇ ਇਹ ਖੌਫਨਾਕ ਕਦਮ ਚੁੱਕਿਆ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।