ਨਵਾਂਸ਼ਹਿਰ, 22 ਅਕਤੂਬਰ : Prime Punjab
ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਪੰਜਾਬ ਤੇ SBS ਨਗਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਨਵਾਂਸ਼ਹਿਰ ਤੋਂ ਗੈਂਗਸਟਰ ਨੈਟਵਰਕ ਨਾਲ ਜੁੜੇ 2 ਸਾਥੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 2 ਅਤਿ-ਆਧੁਨਿਕ .30 ਬੋਰ ਦੇ ਪਿਸਤੌਲ ਤੇ ਗੋਲਾ-ਬਾਰੂਦ ਬਰਾਮਦ ਹੋਇਆ ਹੈ।
ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਫੜੇ ਗਏ ਮੁਲਜ਼ਮ ਵਿਦੇਸ਼ ‘ਚ ਬੈਠੇ ਹੈਂਡਲਰਾਂ ਦੇ ਸੰਪਰਕ ‘ਚ ਸਨ। ਉਨ੍ਹਾਂ ਨੂੰ SBS ਨਗਰ ‘ਚ ਅਦਾਲਤ ‘ਚ ਪੇਸ਼ੀ ਦੌਰਾਨ ਵਿਰੋਧੀ ਗੈਂਗ ਦੇ ਮੈਂਬਰ ਨੂੰ ਮਾਰਨ ਦਾ ਟਾਸਕ ਦਿੱਤਾ ਗਿਆ ਸੀ। ਪੁਲਿਸ ਦੀ ਸਮੇਂ ਸਿਰ ਕਾਰਵਾਈ ਨਾਲ ਟਾਰਗੇਟ ਕਿਲਿੰਗ ਦੀ ਵੱਡੀ ਵਾਰਦਾਤ ਟਲ ਗਈ।
ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਲੁਧਿਆਣਾ ‘ਚ 3 ਅਕਤੂਬਰ 2026 ਨੂੰ ਹੋਏ ਸਰਪੰਚ ਕਤਲ ਕਾਂਡ ‘ਚ ਵੀ ਆਪਣੀ ਸ਼ਮੂਲੀਅਤ ਕਬੂਲੀ ਹੈ। ਇਹ ਕਤਲ ਵੀ ਵਿਦੇਸ਼ੀ ਹੈਂਡਲਰਾਂ ਵੱਲੋਂ ਦਿੱਤੀ ਗਈ ਸੁਪਾਰੀ ‘ਤੇ ਕੀਤਾ ਗਿਆ ਸੀ। ਪੁਲਿਸ ਹੁਣ ਇਸ ਨੈਟਵਰਕ ਦੇ ਹੋਰ ਲਿੰਕ ਖੰਗਾਲ ਰਹੀ ਹੈ।
DGP ਪੰਜਾਬ ਨੇ X ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਗੈਂਗਸਟਰ ਨੈਟਵਰਕ ਨੂੰ ਖਤਮ ਕਰਨ ਅਤੇ ਸੂਬੇ ‘ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ। ਇਸ ਮਾਮਲੇ ‘ਚ ਅਗਲੇਰੀ ਜਾਂਚ ਜਾਰੀ ਹੈ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।