ਫਿਲੌਰ, 26 ਅਕਤੂਬਰ : Prime Punjab
ਜਲੰਧਰ ਦੇ ਫਿਲੌਰ ਨੇੜੇ ਗੁਰਾਇਆ ‘ਚ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। *ਪਿੰਡ ਚੀਮਾ ਖੁਰਦ ਗੇਟ ਨੇੜੇ ਟਰੈਕਟਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ* ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ *ਨਵੀ ਪੁੱਤਰ ਦੁਨੀ ਚੰਦ ਵਾਸੀ ਪਿੰਡ ਲੱਲੀਆਂ, ਥਾਣਾ ਗੁਰਾਇਆ* ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਹਾਦਸੇ ‘ਚ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ *ਰਸਤੇ ‘ਚ ਹੀ ਉਸ ਨੇ ਦਮ ਤੋੜ ਦਿੱਤਾ*। ਸਭ ਤੋਂ ਦੁਖਦ ਗੱਲ ਇਹ ਹੈ ਕਿ *ਨਵੀ ਆਪਣੀਆਂ 5 ਭੈਣਾਂ ਦਾ ਇਕਲੌਤਾ ਭਰਾ ਸੀ*। ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ਅਤੇ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ *ਟਰੈਕਟਰ ਦੀ ਇੱਕ ਹੀ ਲਾਈਟ ਜਗ ਰਹੀ ਸੀ ਅਤੇ ਉਹ ਗਲਤ ਸਾਈਡ ਤੋਂ ਆ ਰਿਹਾ ਸੀ*, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਹ *ਪੂਰੀ ਘਟਨਾ ਨੇੜੇ ਲੱਗੇ CCTV ਕੈਮਰੇ ‘ਚ ਵੀ ਕੈਦ* ਹੋ ਗਈ ਹੈ, ਜੋ ਪੁਲਿਸ ਜਾਂਚ ‘ਚ ਅਹਿਮ ਸਬੂਤ ਬਣ ਸਕਦੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ *ਧੁਲੇਤਾ ਪੁਲਿਸ ਚੌਕੀ ਦੀ ਟੀਮ ਮੌਕੇ ‘ਤੇ ਪਹੁੰਚੀ* ਅਤੇ ਟਰੈਕਟਰ ਨੂੰ ਕਬਜ਼ੇ ‘ਚ ਲੈ ਲਿਆ। ਚੌਕੀ ਇੰਚਾਰਜ *ਅਵਤਾਰ ਸਿੰਘ* ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।




More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।