ਅੰਮ੍ਰਿਤਸਰ, 27 ਅਕਤੂਬਰ : Prime Punjab
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤੇ ਨਜਾਇਜ਼ ਹਥਿਆਰਾਂ ਦੇ ਨੈੱਟਵਰਕ ‘ਤੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ *7 ਮੁਲਜ਼ਮਾਂ ਨੂੰ ਗ੍ਰਿਫਤਾਰ* ਕੀਤਾ ਹੈ। ਮੁਲਜ਼ਮਾਂ ਕੋਲੋਂ *14 ਅਤਿ-ਆਧੁਨਿਕ ਪਿਸਤੌਲਾਂ ਅਤੇ 20 ਕਿਲੋ ਹੈਰੋਇਨ* ਬਰਾਮਦ ਕੀਤੀ ਗਈ ਹੈ। ਇਹ ਪੰਜਾਬ ਪੁਲਿਸ ਦੀ ਨਸ਼ਾ ਅਤੇ ਹਥਿਆਰਾਂ ਖਿਲਾਫ਼ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ।
ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ *ਗ੍ਰਿਫਤਾਰ ਮੁਲਜ਼ਮਾਂ ਦਾ ਸਿੱਧਾ ਸੰਪਰਕ ਇੱਕ ਵਿਦੇਸ਼ ‘ਚ ਬੈਠੇ ਹੈਂਡਲਰ ਨਾਲ ਸੀ।* ਵਿਦੇਸ਼ੀ ਹੈਂਡਲਰ ਵੱਲੋਂ ਹੀ ਇਹ ਹਥਿਆਰਾਂ ਦੀ ਖੇਪ ਭੇਜੀ ਜਾਂਦੀ ਸੀ ਅਤੇ ਇਹ ਮੁਲਜ਼ਮ ਇੱਕ ਸੰਗਠਿਤ ਨੈੱਟਵਰਕ ਰਾਹੀਂ ਅੱਗੇ ਅਪਰਾਧੀ ਤੱਤਾਂ ‘ਚ ਇਹਨਾਂ ਦੀ ਸਪਲਾਈ ਕਰਦੇ ਸਨ। ਪੁਲਿਸ ਹੁਣ ਇਸ ਨੈੱਟਵਰਕ ਦੀਆਂ Backward ਤੇ Forward Linkages ਖੰਗਾਲ ਰਹੀ ਹੈ।
ਇਸ ਸਬੰਧੀ ਪੁਲਿਸ ਨੇ *ਥਾਣਾ ਘਰਿੰਡਾ ਅਤੇ ਥਾਣਾ ਕੱਥੂਨੰਗਲ ‘ਚ FIR ਦਰਜ* ਕਰ ਲਈਆਂ ਹਨ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਹੋਰ ਸਾਥੀਆਂ ਤੱਕ ਵੀ ਪਹੁੰਚਿਆ ਜਾ ਸਕੇ।
*ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ* ਅਤੇ ਨਜਾਇਜ਼ ਹਥਿਆਰ, ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧੀ ਨੈੱਟਵਰਕਾਂ ਨੂੰ ਖਤਮ ਕਰਨ ਲਈ ਲਗਾਤਾਰ ਕਾਰਵਾਈਆਂ ਜਾਰੀ ਰਹਿਣਗੀਆਂ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।