ਅੰਮ੍ਰਿਤਸਰ, 27 ਅਕਤੂਬਰ : Prime Punjab
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਹੋ ਰਹੀ ਨਜਾਇਜ਼ ਹਥਿਆਰਾਂ ਦੀ ਤਸਕਰੀ ‘ਤੇ ਵੱਡੀ ਸੱਟ ਮਾਰੀ ਹੈ। ਪੁਲਿਸ ਨੇ ਇੱਕ ਕਰਾਸ-ਬਾਰਡਰ ਹਥਿਆਰ ਸਮਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 10 ਵਿਦੇਸ਼ੀ .30 ਬੋਰ ਦੇ ਅਤਿ-ਆਧੁਨਿਕ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ।
ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਫੜੇ ਗਏ ਤਿੰਨੇ ਮੁਲਜ਼ਮ ਵਿਦੇਸ਼ ‘ਚ ਬੈਠੇ ਇੱਕ ਹੈਂਡਲਰ ਦੇ ਸੰਪਰਕ ‘ਚ ਸਨ। ਵਿਦੇਸ਼ੀ ਹੈਂਡਲਰ ਹੀ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਭੇਜਦਾ ਸੀ। ਇਸ ਤੋਂ ਬਾਅਦ ਇਹ ਮੁਲਜ਼ਮ ਇੱਕ ਸੰਗਠਿਤ ਨੈੱਟਵਰਕ ਰਾਹੀਂ ਇਹ ਹਥਿਆਰ ਪੰਜਾਬ ਦੇ ਅਪਰਾਧੀ ਤੱਤਾਂ ਤੱਕ ਸਪਲਾਈ ਕਰਦੇ ਸਨ।
ਇਸ ਮਾਮਲੇ ‘ਚ ਪੁਲਿਸ ਨੇ ਥਾਣਾ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC), ਅੰਮ੍ਰਿਤਸਰ ‘ਚ FIR ਦਰਜ ਕਰ ਲਈ ਹੈ। ਪੁਲਿਸ ਵੱਲੋਂ ਹੁਣ Backward ਅਤੇ Forward Linkages ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਸਮਗਲਿੰਗ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਨੂੰ ਵੀ ਕਾਬੂ ਕੀਤਾ ਜਾ ਸਕੇ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।