ਪੰਜਾਬ, 27 ਅਕਤੂਬਰ : Prime Punjab
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਸਾਲ ਦਾ ਥੀਮ “ਪ੍ਰੋਬਿਟੀ ਫਾਰ ਪ੍ਰੌਸਪੈਰਿਟੀ” (ਖੁਸ਼ਹਾਲੀ ਲਈ ਇਮਾਨਦਾਰੀ) ਰੱਖਿਆ ਗਿਆ ਹੈ। ਇਹ ਹਫ਼ਤਾ ਹਰ ਸਾਲ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਨ (31 ਅਕਤੂਬਰ) ਵਾਲੇ ਹਫ਼ਤੇ ‘ਚ ਮਨਾਇਆ ਜਾਂਦਾ ਹੈ। ਅੱਜ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਵਿਸ਼ੇਸ਼ DGP-ਕਮ-ਮੁੱਖ ਡਾਇਰੈਕਟਰ ਡਾ. ਸ਼ਰਦ ਸੱਤਿਆ ਚੌਹਾਨ ਦੀ ਅਗਵਾਈ ‘ਚ ਸਾਰੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਡਟਣ ਦਾ ਸੰਕਲਪ ਲਿਆ।
ਇਸ ਮੌਕੇ JD IVC ਅਤੇ SU ਸਵਰਨਦੀਪ ਸਿੰਘ ਨੇ ਸਾਰੇ ਮੁਲਾਜ਼ਮਾਂ ਨੂੰ ਇਮਾਨਦਾਰੀ ਦੀ ਸਹੁੰ ਚੁਕਾਈ, ਜਿਸ ‘ਚ ਜੁਆਇੰਟ ਡਾਇਰੈਕਟਰ ਪ੍ਰਭਜੋਤ ਕੌਰ, ਦਿਯਾਮਾ ਹਰੀਸ਼ ਕੁਮਾਰ ਓਮਪ੍ਰਕਾਸ਼ ਅਤੇ DIG ਹਰਪ੍ਰੀਤ ਸਿੰਘ ਵੀ ਮੌਜੂਦ ਰਹੇ। ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਜਾਗਰੂਕਤਾ ਪ੍ਰੋਗਰਾਮ, ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ। ਲੋਕਾਂ ਦੀ ਸ਼ਮੂਲੀਅਤ ਲਈ ਪਬਲਿਕ ਥਾਵਾਂ ‘ਤੇ ਬੈਨਰ ਲਗਾਏ ਜਾਣਗੇ ਜਿਨ੍ਹਾਂ ‘ਤੇ ਅਧਿਕਾਰੀਆਂ ਦੇ ਨੰਬਰ ਹੋਣਗੇ।
ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ *ਰਿਸ਼ਵਤ ਦੀ ਮੰਗ ਹੋਣ ‘ਤੇ ਬਿਨਾਂ ਝਿਜਕ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ WhatsApp ਨੰਬਰ 9501200200 ‘ਤੇ ਆਡੀਓ-ਵੀਡੀਓ ਸਬੂਤ ਨਾਲ ਸ਼ਿਕਾਇਤ ਕਰਨ। ਸ਼ਿਕਾਇਤਕਰਤਾ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਬਿਊਰੋ ਨੇ ਕਿਹਾ ਕਿ ਜ਼ੀਰੋ-ਟੋਲਰੈਂਸ ਨੀਤੀ ਤਹਿਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਜ਼ਿਕਰਯੋਗ ਹੈ ਕਿ ਮਾਰਚ 2022 ਤੋਂ 30 ਸਤੰਬਰ 2026 ਤੱਕ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੁੱਲ 1,118 ਮਾਮਲੇ ਦਰਜ ਕਰਕੇ 1,156 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਮੰਤਰੀ ਐਕਸ਼ਨ ਲਾਈਨ ਮਾਰਚ 2022 ‘ਚ ਸ਼ੁਰੂ ਕੀਤੀ ਗਈ ਸੀ।



More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।