ਲੁਧਿਆਣਾ, 29 ਅਕਤੂਬਰ : Prime Punjab
ਲੁਧਿਆਣਾ ਦੇ ਜਨਤਾ ਨਗਰ ਇਲਾਕੇ ਨਾਲ ਜੁੜਿਆ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਕ ਸਮਾਜ ਸੇਵੀ ਅਤੇ ਪ੍ਰਾਪਰਟੀ ਡੀਲਰ ਜਗਜੋਤ ‘ਤੇ ਕੁਝ ਵਿਅਕਤੀਆਂ ਨੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਸਮੇਂ ਕਾਰ ‘ਚ ਉਸ ਦੀ ਬਜ਼ੁਰਗ ਮਾਂ ਅਤੇ ਇੱਕ ਛੋਟਾ ਬੱਚਾ ਵੀ ਮੌਜੂਦ ਸੀ।
ਪੀੜਤ ਜਗਜੋਤ ਮੁਤਾਬਕ ਉਹ ਪਹਿਲਾਂ ਕਾਂਗਰਸ ਪਾਰਟੀ ‘ਚ ਸਰਗਰਮ ਸੀ ਪਰ ਹੁਣ ਉਸ ਨੇ ਰਾਜਨੀਤੀ ਛੱਡ ਦਿੱਤੀ ਹੈ ਅਤੇ ਐੱਨ.ਜੀ.ਓ. ਚਲਾਉਂਦਾ ਹੈ। ਉਸ ਦਾ ਦੋਸ਼ ਹੈ ਕਿ ਹਮਲਾਵਰ ਜਨਤਾ ਨਗਰ ਦੇ ਹੀ ਰਹਿਣ ਵਾਲੇ ਹਨ ਤੇ ਕਿਸੇ ਦੂਜੀ ਸਿਆਸੀ ਪਾਰਟੀ ਨਾਲ ਸਬੰਧ ਰੱਖਦੇ ਹਨ। ਪੁਰਾਣੀ ਚੋਣ ਰੰਜਿਸ਼ ਕਾਰਨ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਜਗਜੋਤ ਨੇ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ। ਲਗਭਗ ਇੱਕ ਸਾਲ ਪਹਿਲਾਂ ਵੀ ਇਨ੍ਹਾਂ ਹੀ ਲੋਕਾਂ ਨੇ ਉਸ ਦੇ ਘਰ ‘ਤੇ ਗੋਲੀਆਂ ਚਲਾਈਆਂ ਸਨ। ਉਸ ਨੇ ਰੋਸ ਜਤਾਉਂਦਿਆਂ ਕਿਹਾ ਕਿ ਦੁਸ਼ਮਣੀ ਉਸ ਨਾਲ ਸੀ, ਪਰ ਹਮਲਾਵਰਾਂ ਨੇ ਕਾਰ ‘ਚ ਬੈਠੀ ਬਜ਼ੁਰਗ ਮਾਂ ਅਤੇ ਮਾਸੂਮ ਬੱਚੇ ਤੱਕ ਦੀ ਜਾਨ ਦੀ ਪ੍ਰਵਾਹ ਨਹੀਂ ਕੀਤੀ।
ਉਧਰ, ਸੂਚਨਾ ਮਿਲਦਿਆਂ ਹੀ ਥਾਣਾ ਪੁਲਿਸ ਹਸਪਤਾਲ ਪਹੁੰਚੀ ਤੇ ਜਗਜੋਤ ਤੇ ਉਸ ਦੀ ਮਾਂ ਦੇ ਬਿਆਨ ਦਰਜ ਕੀਤੇ। ਪੁਲਿਸ ਨੇ ਕਾਰ ਨੂੰ ਕਬਜ਼ੇ ‘ਚ ਲੈ ਕੇ ਆਲੇ-ਦੁਆਲੇ ਦੇ CCTV ਖੰਗਾਲਣੇ ਸ਼ੁਰੂ ਕਰ ਦਿੱਤੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਮਜ਼ਦ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।