Pages

Pages

ਹੁਸ਼ਿਆਰਪੁਰ ‘ਚ ਪਿਓ ਹੀ ਬਣਿਆ ਜਲਾਦ – 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਮੁਲਜ਼ਮ ਫਰਾਰ।

ਹੁਸ਼ਿਆਰਪੁਰ, 29 ਅਕਤੂਬਰ : Prime Punjab 

ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਧੂਤ ਕਲਾਂ ਤੋਂ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਿਤਾ ਨੇ ਆਪਣੀ ਹੀ ਨਾਬਾਲਗ ਧੀ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਲੜਕੀ ਦੀ ਉਮਰ ਕਰੀਬ 17 ਸਾਲ ਦੱਸੀ ਜਾ ਰਹੀ ਹੈ।

 

ਜਾਣਕਾਰੀ ਮੁਤਾਬਕ ਮੁਲਜ਼ਮ ਪਿਤਾ ਨੇ ਘਰ ‘ਚ ਹੀ ਤੇਜ਼ਧਾਰ ਹਥਿਆਰ ਨਾਲ ਆਪਣੀ ਧੀ ਇੰਦਰਪ੍ਰੀਤ ਕੌਰ ਦੀ ਗਰਦਨ ‘ਤੇ ਵਾਰ ਕਰਕੇ ਉਸ ਦੀ ਜਾਨ ਲੈ ਲਈ। ਇਹ ਖੌਫਨਾਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਭੱਜਣ ‘ਚ ਕਾਮਯਾਬ ਹੋ ਗਿਆ।

 

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਟੀਮ ਤੁਰੰਤ ਪਿੰਡ ‘ਚ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ‘ਚ ਇਸ ਘਟਨਾ ਤੋਂ ਬਾਅਦ ਸਹਿਮ ਦਾ ਮਾਹੌਲ ਹੈ।

 

ਫਿਲਹਾਲ ਕਤਲ ਦੇ ਪਿੱਛੇ ਦਾ ਅਸਲ ਕਾਰਨ ਸਾਹਮਣੇ ਨਹੀਂ ਆਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਗ੍ਰਿਫਤਾਰੀ ਤੋਂ ਬਾਅਦ ਹੀ ਸਾਰੀ ਸਚਾਈ ਸਾਹਮਣੇ ਆਵੇਗੀ। ਪੁਲਿਸ ਵੱਲੋਂ ਫਰਾਰ ਪਿਤਾ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ