ਅੰਮ੍ਰਿਤਸਰ, 30 ਅਕਤੂਬਰ : Prime Punjab
ਅੰਮ੍ਰਿਤਸਰ ਦੇ ਮਸ਼ਹੂਰ ਤਾਰਾਂ ਵਾਲੇ ਪੁਲ ਨੇੜੇ ਸਥਿਤ ਦਰਗਾਹ ‘ਤੇ ਮੱਥਾ ਟੇਕਣ ਗਏ ਦੋ ਨੌਜਵਾਨਾਂ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ‘ਚ ਦੋਵੇਂ ਨੌਜਵਾਨ ਲਹੂ-ਲੁਹਾਨ ਹੋ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।
ਪੀੜਤਾਂ ਦੀ ਪਛਾਣ ਕੋਟਲੀ ਸੇਖਾਂ ਦੇ ਸ਼ਰਨਜੀਤ ਸਿੰਘ ਤੇ ਆਕਾਸ਼ਦੀਪ ਵਜੋਂ ਹੋਈ ਹੈ। ਉਹ ਬਾਈਕ ‘ਤੇ ਦਰਗਾਹ ‘ਤੇ ਆਏ ਸਨ ਤਾਂ ਉੱਥੇ 6 ਜਣਿਆਂ ਦੇ ਗਰੁੱਪ ਨਾਲ ਉਨ੍ਹਾਂ ਦਾ ਝਗੜਾ ਹੋ ਗਿਆ। ਦੋਸ਼ ਹੈ ਕਿ ਮੁਲਜ਼ਮਾਂ ਨੇ ਪਹਿਲਾਂ ਬਾਈਕ ਦੀ ਚਾਬੀ ਖੋਹ ਲਈ ਤੇ ਫਿਰ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ। ਇੱਕ ਨੌਜਵਾਨ ਦੇ ਮੋਢੇ ‘ਤੇ ਗੋਲੀ ਲੱਗੀ।
ਘਟਨਾ ਤੋਂ ਬਾਅਦ ACP ਰਵਿੰਦਰਪਾਲ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਗੈਂਗਵਾਰ ਦਾ ਨਹੀਂ ਹੈ। ਦੋਵੇਂ ਧਿਰਾਂ ਦਾ 3-4 ਸਾਲ ਪਹਿਲਾਂ ਤੋਂ ਹੀ ਆਪਸੀ ਵਿਵਾਦ ਚੱਲ ਰਿਹਾ ਸੀ, ਜਿਸ ਕਰਕੇ ਇਹ ਫਾਇਰਿੰਗ ਹੋਈ। ਫਿਲਹਾਲ ਪੁਲਿਸ ਮੁਲਜ਼ਮਾਂ ਦੀ ਭਾਲ ‘ਚ ਲੱਗੀ ਹੋਈ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।