ਅੰਮ੍ਰਿਤਸਰ, 30 ਅਕਤੂਬਰ : Prime Punjab
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਨਸ਼ਾ ਤਸਕਰੀ ਤੇ ਨਜਾਇਜ਼ ਹਥਿਆਰਾਂ ਦੀ ਸਮੱਗਲਿੰਗ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 8 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 11 ਪਿਸਤੌਲ, 4 ਜਿੰਦਾ ਕਾਰਤੂਸ ਤੇ 2.293 ਕਿਲੋ ਹੈਰੋਇਨ ਬਰਾਮਦ ਹੋਈ ਹੈ।
ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਫੜੇ ਗਏ ਦੋਸ਼ੀ ਵਿਦੇਸ਼ ‘ਚ ਬੈਠੇ ਹੈਂਡਲਰਾਂ ਦੇ ਸੰਪਰਕ ‘ਚ ਸਨ। ਵਿਦੇਸ਼ੀ ਹੈਂਡਲਰ ਹੀ ਉਨ੍ਹਾਂ ਨੂੰ ਨਜਾਇਜ਼ ਹਥਿਆਰ ਸਪਲਾਈ ਕਰਦੇ ਸਨ, ਜਿਸ ਨੂੰ ਅੱਗੇ ਅਪਰਾਧੀ ਤੱਤਾਂ ‘ਚ ਵੰਡਿਆ ਜਾਂਦਾ ਸੀ।
ਇਸ ਮਾਮਲੇ ‘ਚ ਥਾਣਾ ਛੇਹਰਟਾ ਤੇ ਥਾਣਾ ਏ-ਡਵੀਜ਼ਨ, ਅੰਮ੍ਰਿਤਸਰ ‘ਚ 3 FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਲਿੰਕਾਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਸਕੇ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਨਜਾਇਜ਼ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਵਚਨਬੱਧ ਹੈ ਤੇ ਪੰਜਾਬ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਉਣ ਲਈ ਲਗਾਤਾਰ ਕਾਰਵਾਈ ਜਾਰੀ ਰਹੇਗੀ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।