ਪਟਿਆਲਾ, 31 ਅਕਤੂਬਰ : Prime Punjab
ਪਟਿਆਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਨਾਜਾਇਜ਼ ਹਥਿਆਰਾਂ ਦੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਬਰਾਮਦ ਕੀਤੇ ਹਨ।
ਗ੍ਰਿਫ਼ਤਾਰ ਵਿਅਕਤੀਆਂ ਕੋਲੋਂ 9 ਦੇਸੀ .32 ਬੋਰ ਪਿਸਤੌਲ, 10 ਜਿੰਦਾ ਕਾਰਤੂਸ ਅਤੇ 16 ਮੈਗਜ਼ੀਨ ਬਰਾਮਦ ਹੋਏ ਹਨ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਅਤੇ ਪੰਜਾਬ ‘ਚ ਸਪਲਾਈ ਕੀਤੇ ਜਾਣੇ ਸਨ।
ਪੁਲਿਸ ਅਧਿਕਾਰੀਆਂ ਮੁਤਾਬਕ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਸਾਰੇ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ। ਇਸ ਗਿਰੋਹ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਵੀ ਜਾਂਚ ਤੇਜ਼ ਕਰ ਦਿੱਤੀ ਗਈ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸੂਬੇ ‘ਚ ਨਾਜਾਇਜ਼ ਹਥਿਆਰਾਂ ਦੀ ਸਪਲਾਈ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਨੂੰ ਖਤਮ ਕਰਨ ਲਈ ਵਚਨਬੱਧ ਹੈ, ਤਾਂ ਜੋ ਪੰਜਾਬ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।