ਖੰਨਾ, 02 ਨੰਵਬਰ : Prime Punjab
ਖੰਨਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ਿਵ ਸੈਨਾ ਹਿੰਦ ਦੇ ਪ੍ਰਧਾਨ ਬਾਬਾ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ ਕੇਸ ਵਿੱਚ ਫਸਾਉਣ ਦੇ ਗੰਭੀਰ ਦੋਸ਼ਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ। SSP ਖੰਨਾ ਦਰਪਣ ਅਹਲੂਵਾਲੀਆ ਨੇ ਤੁਰੰਤ ਐਕਸ਼ਨ ਲੈਂਦਿਆਂ ASI ਸੁਖਦੇਵ ਸਿੰਘ ਨੂੰ ਮੌਕੇ ‘ਤੇ ਹੀ ਸਸਪੈਂਡ ਕਰ ਦਿੱਤਾ ਹੈ।
ਇਸ ਮਾਮਲੇ ‘ਚ SP ਹਰਪਿੰਦਰ ਕੌਰ ਗਿੱਲ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦਾ ਨੋਟਿਸ ਲਿਆ। ਜਾਂਚ ‘ਚ ਸਾਹਮਣੇ ਆਇਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਰੇਡ ਦੌਰਾਨ ASI ਵੱਲੋਂ ਕੀਤੀ ਕਾਰਵਾਈ ਕਾਨੂੰਨ ਦੇ ਨਿਯਮਾਂ ਮੁਤਾਬਿਕ ਨਹੀਂ ਸੀ। ਜਿਸ ਤੋਂ ਬਾਅਦ SSP ਦੇ ਹੁਕਮਾਂ ‘ਤੇ ਇਹ ਕਾਰਵਾਈ ਕੀਤੀ ਗਈ।
SSP ਖੰਨਾ ਨੇ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਲਈ SP ਹਰਪਿੰਦਰ ਕੌਰ ਗਿੱਲ ਦੀ ਅਗਵਾਈ ‘ਚ ਇੱਕ SIT ਦਾ ਗਠਨ ਕੀਤਾ ਹੈ। ਇਹ SIT ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰੇਗੀ ਕਿ ਇਸ ਸਾਜ਼ਿਸ਼ ‘ਚ ਹੋਰ ਕਿਹੜੇ ਪੁਲਿਸ ਮੁਲਾਜ਼ਮ ਜਾਂ ਅਧਿਕਾਰੀ ਸ਼ਾਮਲ ਹਨ। ਰਿਪੋਰਟ ਆਉਣ ਤੋਂ ਬਾਅਦ ਹੋਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਪ੍ਰਸ਼ਾਸਨ ਨੇ ਸਾਫ਼ ਕਿਹਾ ਹੈ ਕਿ ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਆੜ ‘ਚ ਕਿਸੇ ਨੂੰ ਵੀ ਕਾਨੂੰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਚਾਹੇ ਉਹ ਆਮ ਨਾਗਰਿਕ ਹੋਵੇ ਜਾਂ ਪੁਲਿਸ ਦਾ ਹੀ ਮੁਲਾਜ਼ਮ, ਜੇ ਕੋਈ ਗਲਤ ਕੰਮ ‘ਚ ਸ਼ਾਮਲ ਮਿਲਿਆ ਤਾਂ ਬਖਸ਼ਿਆ ਨਹੀਂ ਜਾਵੇਗਾ। ਦੋਸ਼ੀ ਕੋਈ ਵੀ ਹੋਵੇ, ਸਖ਼ਤ ਤੋਂ ਸਖ਼ਤ ਐਕਸ਼ਨ ਲਿਆ ਜਾਵੇਗਾ।



More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।