ਦਿੱਲੀ, 02 ਨੰਵਬਰ : Prime Punjab
ਚੋਣਾਂ ਤੋਂ ਇੱਕ ਸਾਲ ਪਹਿਲਾਂ ਹੀ ਪੰਜਾਬ ਦੀ ਸਿਆਸਤ ‘ਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲੀ ਹੈ। ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਸੋਮਵਾਰ ਨੂੰ ਦਿੱਲੀ ਵਿਖੇ ਭਾਜਪਾ ਦਾ ਕਮਲ ਫੜ ਲਿਆ ਹੈ। ਦਿੱਲੀ ਹੈੱਡਕੁਆਰਟਰ ‘ਚ ਹੋਏ ਇਸ ਸਮਾਗਮ ਨੂੰ 2027 ਦੀਆਂ ਚੋਣਾਂ ਤੋਂ ਪਹਿਲਾਂ ਪਹਿਲੀ ਵੱਡੀ ਟੁੱਟ-ਭੱਜ ਵਜੋਂ ਦੇਖਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਨਾਰਥ ਤੋਂ ਕੁੰਵਰ ਵਿਜੇ ਪ੍ਰਤਾਪ, ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ ਤੇ ਸਮਾਣਾ ਤੋਂ ਚੇਤਨ ਸਿੰਘ ਜੋੜਾਮਾਜਰਾ ਭਾਜਪਾ ‘ਚ ਸ਼ਾਮਲ ਹੋਏ ਹਨ। ਇਸ ਦੌਰਾਨ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ‘ਚ ਸ਼ਾਮਲ ਕਰਵਾਇਆ। ਇਸ ਮੌਕੇ ਤਰਨਾ ਦਲ ਦੇ ਜਥੇਦਾਰ ਜੋਗਾ ਸਿੰਘ ਤੇ ਰਵੀਕਰਨ ਕਾਹਲੋਂ ਵੀ ਨਾਲ ਸਨ।
ਭਾਜਪਾ ‘ਚ ਆਉਂਦਿਆਂ ਹੀ ਤਿੰਨਾਂ ਆਗੂਆਂ ਨੇ ਆਪ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੀ ਪੰਜਾਬੀਅਤ ਖਤਮ ਹੋ ਰਹੀ ਹੈ, ਹਰ ਪਾਸੇ ਅਫਰਾ-ਤਫਰੀ ਹੈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਸੂਬੇ ‘ਚ ਬੇਰੁਜ਼ਗਾਰੀ ਸਿਖਰ ‘ਤੇ ਹੈ, ਇੰਡਸਟਰੀਆਂ ਬੰਦ ਹੋ ਰਹੀਆਂ ਹਨ, ਸਰਕਾਰ ਕਰਜ਼ੇ ‘ਤੇ ਚੱਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੈਂਗਸਟਰਾਂ ਦਾ ਸਰਕਾਰ ‘ਚ ਦਖਲ ਹੈ ਤੇ ਫਿਰੌਤੀਆਂ ਦਾ ਧੰਦਾ ਚੱਲ ਰਿਹਾ ਹੈ, ਜਿਸਨੂੰ ਸਿਰਫ ਮੋਦੀ ਦੀ ਸੋਚ ਹੀ ਬਚਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਇਹ ਤਿੰਨੋਂ ਵਿਧਾਇਕ ਪਿਛਲੇ ਸਾਲ ਜੂਨ ਤੋਂ ਹੀ ਪਾਰਟੀ ‘ਚੋਂ 5 ਸਾਲ ਲਈ ਮੁਅੱਤਲ ਚੱਲ ਰਹੇ ਸਨ। ਪਿਛਲੇ 48 ਘੰਟਿਆਂ ‘ਚ ਉਨ੍ਹਾਂ ਆਪ ਤੋਂ ਅਸਤੀਫਾ ਦਿੱਤਾ। ਉਧਰ ਆਪ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਦੀ ਵਿਧਾਇਕੀ ਖਤਮ ਕਰਨ ਲਈ ਸਪੀਕਰ ਕੋਲ ਜਾਵੇਗੀ। ਕੇਵਲ ਢਿੱਲੋਂ ਨੇ ਕਿਹਾ ਆਪ ਦਾ ਝਾੜੂ ਖਿਲਰ ਗਿਆ ਹੈ, ਚੰਗੇ ਲੀਡਰ ਭੱਜ ਰਹੇ ਹਨ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।