ਪੰਜਾਬ, 04 ਨਵੰਬਰ : Prime Punjab
ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਮਿਲਾਵਟਖੋਰੀ ਵਿਰੁੱਧ ਵੱਡੀ ਮੁਹਿੰਮ ਛੇੜੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਦੇ ਸਖਤ ਨਿਰਦੇਸ਼ਾਂ ‘ਤੇ ਫੂਡ ਸੇਫਟੀ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਸੂਬੇ ਦੇ 23 ਜ਼ਿਲ੍ਹਿਆਂ ‘ਚ ਦਿਨ-ਰਾਤ ਛਾਪੇਮਾਰੀ ਕਰ ਰਹੀਆਂ ਹਨ। ਇਸ ਦੌਰਾਨ ਨਿਰਮਾਣ ਇਕਾਈਆਂ, ਥੋਕ ਮੰਡੀਆਂ, ਮਿਠਾਈ ਦੀਆਂ ਦੁਕਾਨਾਂ, ਡੇਅਰੀਆਂ ਅਤੇ ਰੈਸਟੋਰੈਂਟਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਪਿਛਲੇ ਇੱਕ ਮਹੀਨੇ ‘ਚ ਵਿਭਾਗ ਨੇ 11 ਟਨ (110 ਕੁਇੰਟਲ) ਤੋਂ ਵੱਧ ਸ਼ੱਕੀ ਖੁਰਾਕੀ ਪਦਾਰਥ ਜ਼ਬਤ ਕੀਤੇ ਹਨ, ਜਿਨ੍ਹਾਂ ‘ਚ ਦੇਸੀ ਘਿਓ, ਪਨੀਰ, ਖੋਆ, ਮਿਠਾਈਆਂ, ਖਾਣ ਵਾਲੇ ਤੇਲ ਸ਼ਾਮਲ ਹਨ। ਇਸ ਤੋਂ ਇਲਾਵਾ 5 ਟਨ (50 ਕੁਇੰਟਲ) ਮਿਲਾਵਟੀ ਦੁੱਧ ਉਤਪਾਦ ਅਤੇ ਮਿਠਾਈਆਂ ਜੋ ਖਾਣ ਯੋਗ ਨਹੀਂ ਸਨ, ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਲੈਬ ਜਾਂਚ ਲਈ ਕੁੱਲ 1950 ਸੈਂਪਲ ਇਕੱਠੇ ਕੀਤੇ ਗਏ। ਸਿਰਫ ਦੁੱਧ ਤੇ ਦੁੱਧ ਤੋਂ ਬਣੇ ਉਤਪਾਦਾਂ ਦੇ 437 ਨਮੂਨੇ ਲਏ ਗਏ, ਜਿਨ੍ਹਾਂ ‘ਚੋਂ 218 ਫੇਲ੍ਹ ਹੋ ਗਏ ਅਤੇ 51 ਨਮੂਨਿਆਂ ਨੂੰ ਅਧਿਕਾਰਤ ਤੌਰ ‘ਤੇ ਅਸੁਰੱਖਿਅਤ ਅਤੇ ਮਿਲਾਵਟੀ ਐਲਾਨਿਆ ਗਿਆ। ਸਰਕਾਰ ਨੇ ਸਾਫ ਕਿਹਾ ਹੈ ਕਿ ਮਿਲਾਵਟਖੋਰੀ ‘ਤੇ ਜ਼ੀਰੋ ਟਾਲਰੈਂਸ ਨੀਤੀ ਹੈ ਅਤੇ ਦੋਸ਼ੀਆਂ ‘ਤੇ Food Safety Act 2006 ਤਹਿਤ ਸਖਤ ਕਾਰਵਾਈ ਹੋਵੇਗੀ।
FDA ਪੰਜਾਬ ਦੀ ਕਮਿਸ਼ਨਰ ਕੰਵਲ ਪ੍ਰੀਤ ਬਰਾੜ ਨੇ ਦੱਸਿਆ ਕਿ ਸਾਰੇ ਫੂਡ ਸੇਫਟੀ ਅਫਸਰਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਸ਼ੱਕੀ ਸਾਮਾਨ ਨੂੰ ਤੁਰੰਤ ਖਰੜ ਸਥਿਤ ਸਟੇਟ ਫੂਡ ਲੈਬ ‘ਚ ਭੇਜਿਆ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਗੁਣਵੱਤਾ ਅਤੇ ਸਫਾਈ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਅਤੇ ਖਪਤਕਾਰਾਂ ਨੂੰ ਵੀ ਕਿਹਾ ਕਿ ਸਿਰਫ ਲਾਇਸੰਸਸ਼ੁਦਾ ਦੁਕਾਨਾਂ ਤੋਂ ਹੀ ਸਾਮਾਨ ਖਰੀਦਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਵਿਭਾਗ ਨੂੰ ਦੇਣ।



More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।