ਮੋਗਾ, 04 ਨਵੰਬਰ : Prime Punjab
ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। 2027 ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ‘ਚ ਮੋਗਾ ਤੋਂ ਉਨ੍ਹਾਂ ਦਾ ਨਾਂ ਫਿਰ ਤੋਂ ਐਲਾਨੇ ਜਾਣ ਤੋਂ ਕੁਝ ਦਿਨ ਬਾਅਦ ਹੀ ਉਨ੍ਹਾਂ ਦੇ ਘਰ ED ਦੀ ਰੇਡ ਦੀ ਖ਼ਬਰ ਨੇ ਸਿਆਸੀ ਹਲਚਲ ਮਚਾ ਦਿੱਤੀ ਹੈ।
ਸੂਤਰਾਂ ਮੁਤਾਬਕ ED ਦੀਆਂ ਟੀਮਾਂ ਨੇ ਬੀਤੀ ਰਾਤ ਢਾਈ ਵਜੇ ਦੇ ਕਰੀਬ ਵਿਧਾਇਕਾ ਦੇ ਮੋਗਾ-ਲੁਧਿਆਣਾ ਰੋਡ ਸਥਿਤ ਪੁਰਾਣੇ ਫਲੈਟਾਂ ‘ਤੇ ਦਬਿਸ਼ ਦਿੱਤੀ, ਉਸ ਤੋਂ ਬਾਅਦ ਉਨ੍ਹਾਂ ਦੇ ਮੌਜੂਦਾ ਰਿਹਾਇਸ਼ੀ ਘਰ ‘ਤੇ ਜਾਂਚ ਸ਼ੁਰੂ ਕੀਤੀ ਗਈ। ਰੇਡ ਦੌਰਾਨ CRPF ਦੀਆਂ ਟੀਮਾਂ ਵੀ ਨਾਲ ਸਨ, ਜਿਨ੍ਹਾਂ ਨੇ ਇਲਾਕੇ ਨੂੰ ਘੇਰ ਕੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਹਨ।
ਹਾਲਾਂਕਿ ਇਸ ਛਾਪੇਮਾਰੀ ਨੂੰ ਲੈ ਕੇ ਹਾਲੇ ਤੱਕ ED ਜਾਂ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ਟੀਮਾਂ ਅਜੇ ਵੀ ਅੰਦਰ ਦਸਤਾਵੇਜ਼ਾਂ ਦੀ ਪੜਤਾਲ ਕਰ ਰਹੀਆਂ ਹਨ। ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਪੰਜਾਬ ‘ਚ ਕਈ ਸੱਤਾਧਾਰੀ ਵਿਧਾਇਕਾਂ ਤੇ ਮੰਤਰੀਆਂ ਦੇ ਟਿਕਾਣਿਆਂ ‘ਤੇ ED ਛਾਪੇ ਮਾਰ ਚੁੱਕੀ ਹੈ।
ਇਸ ਘਟਨਾ ਤੋਂ ਬਾਅਦ ਸਿਆਸੀ ਗਲਿਆਰਿਆਂ ‘ਚ ਚਰਚਾ ਤੇਜ਼ ਹੋ ਗਈ ਹੈ ਕਿ ਕੀ ਇਹ ਕਾਰਵਾਈ ਸਿਆਸੀ ਬਦਲਾਖੋਰੀ ਹੈ ਜਾਂ ਕੋਈ ਵਿੱਤੀ ਗੜਬੜੀ ਦਾ ਮਾਮਲਾ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ED ਦੀ ਅਧਿਕਾਰਤ ਪੁਸ਼ਟੀ ਅਤੇ ਰੇਡ ਖਤਮ ਹੋਣ ਤੋਂ ਬਾਅਦ ਸਾਹਮਣੇ ਆਉਣ ਵਾਲੀ ਜਾਣਕਾਰੀ ‘ਤੇ ਟਿਕੀਆਂ ਹੋਈਆਂ ਹਨ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।