Director : Manvir Singh Walia
Editor : Jatin Kumar Sahota
ਜਲੰਧਰ, 09 ਨਵੰਬਰ: Prime Punjab
ਜਥੇਦਾਰ ਰਣਜੀਤ ਸਿੰਘ ਸੰਘਾ ਨੇ ਸੋਸ਼ਲ ਮੀਡੀਆ ‘ਤੇ ਇੱਕ ਵੱਡਾ ਬਿਆਨ ਸਾਂਝਾ ਕੀਤਾ ਹੈ, ਜਿਸ ਨੇ ਅਕਾਲੀ ਰਾਜਨੀਤੀ ‘ਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਨੇ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਕਹਿੰਦਿਆਂ ਆਪਣੀਆਂ ਗੱਲਾਂ ਸਬੰਧਤ ਸਬੂਤ ਅਨੁਸਾਰ ਰੱਖੀਆਂ ਹਨ।
ਜਥੇਦਾਰ ਸੰਘਾ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਲੋਕਾਂ ਦੀਆਂ ਵੋਟਾਂ ਦੀ ਗਿਣਤੀ ਮਿੰਟਾਂ ‘ਚ ਵਧਣੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਇਹ ਗੱਲ ਕਹੀ ਗਈ ਸੀ ਕਿ ਪਾਰਟੀ ਨੂੰ ਛੱਡ ਕੇ ਗਏ ਲੀਡਰਾਂ ਅਤੇ ਉਨ੍ਹਾਂ ਦੇ ਵਰਕਰਾਂ ਨੇ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਹੋਏ ਹਰੇਕ ਹੀ ਵਾਪਸ ਆ ਕੇ ਸੁਖਵੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਇਕੱਠੇ ਹੋ ਕੇ ਇੱਕੋ ਹੀ ਸਾਂਝੇ ਤੌਰ ਉੱਤੇ ਸ਼ਾਮਲ ਹੋਣਾ ਹੈ।
ਸੰਘਾ ਨੇ ਕਿਹਾ ਕਿ ਸਾਰੇ ਸਾਰੇ ਹੀ 2027 ਦੀਆਂ ਚੋਣਾਂ ਵਿੱਚ ਸਰਕਾਰ ਬਣਾਉਣ ਲਈ ਪੰਜਾਬੀਆਂ ਦੇ ਨਾਲ ਰਲ ਕੇ ਸਰਕਾਰ ਬਣਾਉਣ ਲਈ ਹੀ ਪੂਰਾ ਜ਼ੋਰ ਲਗਾਇਆ ਜਾਵੇਗਾ। ਸਰਕਾਰ ਬਣਾ ਕੇ ਇਕਮੁੱਠਤਾ ਸਹਿਤ ਸੁਖਵੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਹੀ ਪੂਰਾ ਜ਼ੋਰ ਲਗਾਇਆ ਜਾਵੇਗਾ।
ਅੰਤ ‘ਚ ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਜੀ ਮਿਹਰਾਂ ਕਰਨਗੇ, ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹਾਂ, ਬਹੁਤ ਹੀ ਵਧੀਆ ਚੱਲ ਰਿਹਾ ਹੈ, ਕੁੱਝ ਹੀ ਦਿਨਾਂ ਵਿੱਚ ਸਚਾਈ ਨਾਲ ਹੀ ਇਹ ਗੱਲਾਂ ਪੂਰੀਆਂ ਹੋਣ ਗੀਆਂ।



More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।