Pages

Pages

ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਸਫਲਤਾ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ 2 ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 6 ਮੁਲਜ਼ਮ ਕਾਬੂ, 14 ਅਤਿ-ਆਧੁਨਿਕ ਪਿਸਤੌਲ ਬਰਾਮਦ।

ਅੰਮ੍ਰਿਤਸਰ, 10 ਨਵੰਬਰ : Prime Punjab 

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ 2 ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਪੁਲਿਸ ਨੇ ਇਸ ਕਾਰਵਾਈ ‘ਚ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 14 ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।

 

ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਵਿਦੇਸ਼ਾਂ ‘ਚ ਬੈਠੇ ਹੈਂਡਲਰਾਂ ਦੇ ਸੰਪਰਕ ‘ਚ ਸਨ। ਇਹ ਹੈਂਡਲਰ ਡਰੋਨ ਰਾਹੀਂ ਹਥਿਆਰਾਂ ਦੀਆਂ ਖੇਪਾਂ ਭੇਜਦੇ ਸਨ। ਮੁਲਜ਼ਮ ਉਹ ਖੇਪਾਂ ਇਕੱਠੀਆਂ ਕਰਕੇ ਅੱਗੇ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਲੋਕਾਂ ਨੂੰ ਹਥਿਆਰ ਸਪਲਾਈ ਕਰਦੇ ਸਨ।

 

– ਇਸ ਮਾਮਲੇ ‘ਚ 2 FIR ਦਰਜ ਕੀਤੀਆਂ ਗਈਆਂ ਹਨ – ਥਾਣਾ ਛੇਹਰਟਾ ਤੇ ਥਾਣਾ ਸਿਵਲ ਲਾਈਨਜ਼, ਅੰਮ੍ਰਿਤਸਰ ਚ।

– ਪੁਲਿਸ ਹੁਣ ਹੋਰ ਸਾਥੀਆਂ ਦੀ ਪਛਾਣ ਕਰਨ, ਪੂਰੇ ਨੈੱਟਵਰਕ ਦੇ ਪਿੱਛੇ ਤੇ ਅੱਗੇ ਦੇ ਲਿੰਕ ਖੋਲ੍ਹਣ ਲਈ ਜਾਂਚ ਕਰ ਰਹੀ ਹੈ।

 

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖਤਮ ਕਰਨ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਤੇ ਪੂਰੇ ਪੰਜਾਬ ‘ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ।