ਜਲੰਧਰ, 10 ਨਵੰਬਰ : Prime Punjab
ਕਾਲਜ ਵਿਖੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਅਗਵਾਈ ਹੇਠ ਸਵੀਪ (SVEEP – Systematic Voters’ Education and Electoral Participation) ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ECINET ਐਪ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਮੈਡਮ ਪ੍ਰੀਤ ਕੰਵਲ, ਨੋਡਲ ਅਫ਼ਸਰ ਨੇ ਵਿਦਿਆਰਥੀਆਂ ਨੂੰ ECINET ਐਪ ਦੀ ਉਪਯੋਗਤਾ ਅਤੇ ਇਸ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਡਿਜੀਟਲ ਮਾਧਿਅਮਾਂ ਰਾਹੀਂ ਚੋਣਾਂ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰਨਾ ਅਤੇ ਵੋਟਰ ਸੇਵਾਵਾਂ ਤੱਕ ਪਹੁੰਚ ਕਰਨਾ ਵਧੇਰੇ ਸੁਵਿਧਾਜਨਕ ਹੋ ਸਕਦਾ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਜਿਹੜੇ ਵਿਦਿਆਰਥੀ ਨਿਰਧਾਰਤ ਯੋਗਤਾ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਅਤੇ ਹਾਲੇ ਤੱਕ ਵੋਟਰ ਵਜੋਂ ਰਜਿਸਟਰਡ ਨਹੀਂ ਹੋਏ, ਉਹ ਨਵੇਂ ਵੋਟਰ ਵਜੋਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਇਸ ਦੇ ਨਾਲ ਹੀ, ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟਰ ਰਜਿਸਟ੍ਰੇਸ਼ਨ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਉਤਸ਼ਾਹਿਤ ਕੀਤਾ।
ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਇਸ ਗਤੀਵਿਧੀ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਵਿੱਚ ਚੋਣਾਂ ਪ੍ਰਤੀ ਜਾਗਰੂਕਤਾ ਵਧਾਉਣਾ, ਨਵੇਂ ਵੋਟਰਾਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰਨਾ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸੀ।



More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।