ਤਰਨ ਤਾਰਨ, 15 ਨਵੰਬਰ : Prime Punjab
ਇਥੋਪੀਆ ਤੋਂ ਅਫ਼ਰੀਦੀ ਦੀ ਡਿਪੋਰਟੇਸ਼ਨ ਤੋਂ ਬਾਅਦ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਤੇ ਤਰਨ ਤਾਰਨ ਪੁਲਿਸ ਨੇ ਸਾਂਝੇ ਆਪ੍ਰੇਸ਼ਨ ‘ਚ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਦੇ 5 ਮੁੱਖ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 11 ਗੈਰ-ਕਾਨੂੰਨੀ ਪਿਸਤੌਲ ਤੇ 191 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ 15 ਤੋਂ ਵੱਧ ਅਪਰਾਧਿਕ ਮਾਮਲਿਆਂ ‘ਚ ਸ਼ਾਮਲ ਸਨ, ਜਿਨ੍ਹਾਂ ‘ਚ ਫਿਰੌਤੀ ਲਈ ਫਾਇਰਿੰ ਦੀਆਂ ਘਟਨਾਵਾਂ ਵੀ ਸ਼ਾਮਲ ਹਨ। ਇਹ ਗਿਰੋਹ ਪੰਜਾਬ ‘ਚ ਡਰ ਤੇ ਦਹਿਸ਼ਤ ਫੈਲਾ ਕੇ ਫਿਰੌਤੀ ਵਸੂਲਣ ਦਾ ਕੰਮ ਕਰਦਾ ਸੀ।
ਜਾਂਚ ‘ਚ ਇਹ ਵੀ ਖੁਲਾਸਾ ਹੋਇਆ ਹੈ ਕਿ ਇਹ ਮੁਲਜ਼ਮ ਵਿਦੇਸ਼ਾਂ ‘ਚ ਬੈਠੇ ਹੈਂਡਲਰਾਂ ਦੇ ਕਹਿਣ ‘ਤੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ‘ਚ ਵੀ ਸ਼ਾਮਲ ਸਨ। ਵਿਦੇਸ਼ੀ ਹੈਂਡਲਰ ਇਨ੍ਹਾਂ ਨੂੰ ਪੰਜਾਬ ‘ਚ ਗੰਭੀਰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਟਾਸਕ ਦਿੰਦੇ ਸਨ। ਪੁਲਿਸ ਹੁਣ ਇਨ੍ਹਾਂ ਦੇ ਪਿੱਛੇ ਤੇ ਅੱਗੇ ਦੇ ਸਾਰੇ ਲਿੰਕ ਖੰਗਾਲ ਰਹੀ ਹੈ।
ਪੁਲਿਸ ਵੱਲੋਂ ਹੋਰ ਜਾਂਚ ਜਾਰੀ ਹੈ ਤਾਂ ਜੋ ਬਾਕੀ ਸਾਥੀਆਂ ਦੀ ਪਛਾਣ ਕਰਕੇ ਪੂਰੇ ਨੈੱਟਵਰਕ ਨੂੰ ਢਾਹਿਆ ਜਾ ਸਕੇ। ਪੰਜਾਬ ਪੁਲਿਸ ਨੇ ਸਾਫ਼ ਕਿਹਾ ਹੈ ਕਿ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖਤਮ ਕਰਨ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਰੋਕਣ ਤੇ ਪੰਜਾਬ ‘ਚ ਸ਼ਾਂਤੀ-ਸੁਰੱਖਿਆ ਬਣਾਈ ਰੱਖਣ ਲਈ ਉਹ ਵਚਨਬੱਧ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।