ਜਲੰਧਰ, 20 ਨਵੰਬਰ : Prime Punjab
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਵੀਂ ਕੁਇਜ਼ ਪ੍ਰਤੀਯੋਗਤਾ ‘ਪੰਜਾਬ ਦਾ ਕਰੋੜਪਤੀ’ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਇਸ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਮੇਹਰ ਚੰਦ ਪੌਲੀਟੈਕਨਿਕ ਕਾਲਜ, ਜਲੰਧਰ ਵਿਖੇ ਇੱਕ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।
ਇਹ ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਅਗਵਾਈ ਅਤੇ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਮੈਡਮ ਪ੍ਰੀਤ ਕਵਲ, ਨੋਡਲ ਅਫ਼ਸਰ, ਸ੍ਰੀ ਗੌਰਵ ਸ਼ਰਮਾ ਅਤੇ ਸ੍ਰੀ ਕਮਲਕਾਂਤ ਵੀ ਇਸ ਸਮੁੱਚੀ ਮੁਹਿੰਮ ਦੌਰਾਨ ਸਰਗਰਮੀ ਨਾਲ ਸ਼ਾਮਲ ਰਹੇ।
ਇਸ ਜਾਗਰੂਕਤਾ ਮੁਹਿੰਮ ਤਹਿਤ ਟੀਮ ਵੱਲੋਂ ਕਾਲਜ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਗਿਆ ਅਤੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਰਚਾਇਆ ਗਿਆ। ਉਨ੍ਹਾਂ ਨੂੰ ਇਸ ਨਵੀਂ ਕੁਇਜ਼ ਪ੍ਰਤੀਯੋਗਤਾ ਦੇ ਉਦੇਸ਼, ਮਹੱਤਵ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਗਿਆਨਵਰਧਕ ਪਹਿਲਕਦਮੀ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅਜਿਹੀਆਂ ਪ੍ਰਤੀਯੋਗਤਾਵਾਂ ਉਨ੍ਹਾਂ ਦੇ ਆਮ ਗਿਆਨ, ਬੌਧਿਕ ਸਮਰੱਥਾ ਅਤੇ ਆਤਮ-ਵਿਸ਼ਵਾਸ ਵਿੱਚ ਵਾਧਾ ਕਰਨ ਦੇ ਨਾਲ-ਨਾਲ ਆਪਣੀ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਦਾ ਇੱਕ ਵਧੀਆ ਮੌਕਾ ਪ੍ਰਦਾਨ ਕਰਦੀਆਂ ਹਨ।
ਕਾਲਜ ਵੱਲੋਂ ਕੀਤੇ ਗਏ ਇਸ ਉਪਰਾਲੇ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨਾਲ ਜੋੜਨਾ ਅਤੇ ਉਨ੍ਹਾਂ ਵਿੱਚ ਗਿਆਨ, ਜਾਗਰੂਕਤਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਹੈ।





More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।