ਜਲੰਧਰ, 21 ਨਵੰਬਰ : Prime Punjab
ਜਲੰਧਰ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਗੁਰੂ ਪ੍ਰਕਾਸ਼ ਪੁਰਬ ਦੀ ਯਾਦ ‘ਚ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਜ਼ਿਲ੍ਹਾ ਜਲੰਧਰ ਸ਼ਹਿਰੀ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਮੁਹੱਲਾ ਗੋਬਿੰਦਗੜ੍ਹ ‘ਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਸੰਗਤਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਤੇ ਕੇਲੇ ਅਤੇ ਪ੍ਰਸ਼ਾਦ ਵੰਡਿਆ।
ਇਸ ਮੌਕੇ ਨਗਰ ਕੀਰਤਨ ‘ਚ ਸ਼ਾਮਲ ਪੰਜ ਪਿਆਰਿਆਂ, ਕਮੇਟੀ ਮੈਂਬਰਾਂ ਅਤੇ ਪ੍ਰਬੰਧਕਾਂ ਦਾ ਪਾਲਕੀ ਸਾਹਿਬ ਪਹੁੰਚਣ ‘ਤੇ ਸ਼ਰਧਾ ਤੇ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਭਾਜਪਾ ਵਰਕਰਾਂ ਵੱਲੋਂ ਸੰਗਤਾਂ ਨੂੰ ਫਲ ਵੰਡੇ ਗਏ। ਇਸ ਦੌਰਾਨ ਪੂਰੇ ਮਾਹੌਲ ‘ਚ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਸਦਭਾਵਨਾ ਦੀ ਭਾਵਨਾ ਛਾਈ ਰਹੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਸਾਰਿਆਂ ਨੂੰ ਗੁਰੂ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਏਕਤਾ, ਪਿਆਰ, ਸਮਾਨਤਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾ ਰਹੀਆਂ ਹਨ ਅਤੇ ਸਾਨੂੰ ਲੋੜਵੰਦਾਂ ਦੀ ਸੇਵਾ ਤੇ ਮਨੁੱਖੀ ਭਲਾਈ ਲਈ ਹਮੇਸ਼ਾ ਮੋਹਰੀ ਰਹਿਣਾ ਚਾਹੀਦਾ ਹੈ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਰਾਠੌਰ, ਮਨੋਰੰਜਨ ਕਾਲੀਆ, ਕੇ.ਡੀ. ਭੰਡਾਰੀ, ਕਰਮਜੀਤ ਕੌਰ ਚੌਧਰੀ, ਅਮਰਜੀਤ ਸਿੰਘ ਅਮਰੀ, ਰਮਨ ਪੱਬੀ ਸਮੇਤ ਕੌਂਸਲਰ ਮਨਜੀਤ ਸਿੰਘ ਟੀਟੂ, ਕੌਂਸਲਰ ਰਾਜੀਵ ਢੀਂਗਰਾ, ਕੌਂਸਲਰ ਕੰਵਰ ਸਰਤਾਜ, ਕੌਂਸਲਰ ਅਜੈ ਬਬਲੂ ਅਤੇ ਵੱਡੀ ਗਿਣਤੀ ‘ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।



More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗ੍ਰੀਸ ‘ਚ ਦੋ ਸਕੇ ਭਰਾਵਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਅੱਜ ਅੰਮ੍ਰਿਤਸਰ ਪਹੁੰਚਣਗੇ ਦੋਵਾਂ ਦੇ ਸ਼ਵ।