ਪੰਜਾਬ ਪੁਲਿਸ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ।।

Manvir Singh Walia 

Jatin Kumar 

ਜਲੰਧਰ 16 ਅਪ੍ਰੈਲ:Prime Punjab 

ਭਗਵੰਤ ਮਾਨ ਸਰਕਾਰ ਨੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਇੰਡਿਅਨ ਇੰਸਟੀਟਿਊਟ ਆਫ ਟੈਕਨਾਲੋਜੀ ਰੋਪੜ ਨਾਲ ਸਾਂਝ ਪਾ ਕੇ ਆਰਟੀਫ਼ਿਸ਼ਲ ਇੰਟੈਲੀਜੈਂਸ  ਆਧਾਰਿਤ ਪੁਲਿਸਿੰਗ ਸਿਸਟਮ ਲਾਗੂ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਪਹਿਲ ਦਾ ਉਦੇਸ਼ ਅਪਰਾਧੀਆਂ ਦਾ ਇੱਕ ਢਾਂਚਾਬੱਧ ਡੇਟਾਬੇਸ ਤਿਆਰ ਕਰਨਾ ਹੈ, ਜੋ ਪੰਜਾਬ ਅਤੇ ਰਾਜ ਤੋਂ ਬਾਹਰ ਸਰਗਰਮ ਗੈਂਗਸਟਰ ਨੈੱਟਵਰਕ ਨੂੰ ਨਸ਼ਟ ਕੀਤਾ ਜਾ ਸਕੇ।  

ਇਸ ਸਹਿਯੋਗ ਦੇ ਤਹਿਤ, ਆਈਆਈਟੀ ਰੋਪੜ ਨਾਲ ਮਿਲ ਕੇ ਰਾਜ ਸਰਕਾਰ ਏਆਈ ਟੂਲਜ਼ ਦੀ ਵਰਤੋਂ ਕਰੇਗੀ; ਜਿਸ ਨਾਲ ਪੰਜਾਬ ਪੁਲਿਸ ਅਪਰਾਧੀਆਂ ਦੇ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮੈਪ ਅਤੇ ਟਾਰਗੇਟ ਕਰ ਸਕੇਗੀ। ਇਸ ਪ੍ਰੋਜੈਕਟ ਲਈ ਡਾ. ਬੀ.ਆਰ.ਅੰਬੇਦਕਰ ਸਟੇਟ ਇੰਸਟੀਟਿਊਟ ਆਫ ਮੈਡੀਕਲ ਸਾਇੰਸ ਅਤੇ ਆਈਆਈਟੀ ਰੋਪੜ ਵਿਚਕਾਰ ਸਮਝੌਤਾ ਯਾਦਦਾਸ਼ਤ (ਮੈਮੋਰੈਂਡਮ ਆਫ ਅੰਡਰਸਟੈਂਡਿੰਗ) ’ਤੇ ਦਸਤਖ਼ਤ ਕੀਤੇ ਗਏ ਹਨ। 

ਇਸ ਸਾਂਝੇਦਾਰੀ ਦੇ ਤਹਿਤ, ਆਈਆਈਟੀ ਰੋਪੜ ਉੱਨਤ ਸਾਫ਼ਟਵੇਅਰ ਤਿਆਰ ਕਰੇਗਾ; ਜਿਸ ਵਿੱਚ ਡਾਟਾ ਐਨਾਲਿਟਿਕਸ, ਆਵਾਜ਼ ਪਛਾਣ ਤਕਨੀਕ (ਵੋਇਸ ਰਿਕਗਨੀਸ਼ਨ) ਅਤੇ ਡੈਸ਼ਬੋਰਡ-ਆਧਾਰਿਤ ਮਾਨੀਟਰਿੰਗ ਵਰਗੀਆਂ ਸੁਵਿਧਾਵਾਂ ਸ਼ਾਮਲ ਹੋਣਗੀਆਂ। ਜਿਸ ਨਾਲ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕ ’ਤੇ ਵੀ ਕਾਰਵਾਈ ਕੀਤੀ ਜਾ ਸਕੇਗੀ।ਇਹ ਪਹਿਲ ਪੰਜਾਬ ਪੁਲਿਸ ਨੂੰ ਇੱਕ ਵਿਸਤ੍ਰਿਤ ਅਤੇ  ਇਕੀਕ੍ਰਿਤ ਅਪਰਾਧੀ ਡੇਟਾਬੇਸ ਤਿਆਰ ਕਰਨ ਵਿੱਚ ਸਮਰੱਥ ਬਣਾਏਗੀ।

 ਇਸ ਵਿੱਚ ਸਕੈਨ ਕੀਤੀਆਂ ਪੀਡੀਐਫ  ਫ਼ਾਈਲਾਂ ਅਤੇ ਹੱਥ-ਲਿਖਤ ਰਿਕਾਰਡ ਨੂੰ ਡਿਜ਼ੀਟਲ ਰੂਪ ਵਿੱਚ ਬਦਲ ਕੇ ਇੱਕੋ ਪਲੇਟਫਾਰਮ ’ਤੇ ਉਪਲੱਬਧ ਕਰਵਾਇਆ ਜਾਵੇਗਾ, ਜਿਸ ਨਾਲ ਵਿਖਰੀ ਹੋਈ ਜਾਣਕਾਰੀ ਨੂੰ ਤੁਰੰਤ ਐਕਸੈਸ ਕੀਤਾ ਜਾ ਸਕੇਗਾ। ਇਸ ਨਾਲ ਫ਼ੈਸਲਾ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਹੋਰ ਪ੍ਰਭਾਵਸ਼ਾਲੀ ਹੋਵੇਗੀ।

ਇੱਕ ਸੀਨੀਅਰ ਪੰਜਾਬ ਪੁਲਿਸ ਅਧਿਕਾਰੀ ਨੇ ਕਿਹਾ, “ਆਈਆਈਟੀ ਰੋਪੜ ਨਾਲ ਇਹ ਸਾਂਝੇਦਾਰੀ ਪੁਲਿਸ ਫੋਰਸ ਦੀ ਏਆਈ ਅਤੇ ਮਸ਼ੀਨ ਲਰਨਿੰਗ ਸਮਰੱਥਾਵਾਂ ਨੂੰ ਮਜ਼ਬੂਤ ਕਰੇਗਾ। ਪੁਲਿਸ-ਕਰਮੀ ਅਪਰਾਧ ਦੇ ਪੈਟਰਨ ਦੀ ਪਛਾਣ ਕਰਨ ਲਈ ਹੋਰ ਵਧੀਆ ਤਰੀਕੇ ਨਾਲ ਲੈਸ ਹੋਣਗੇ, ਜੋ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਏਗਾ ਅਤੇ ਅਪਰਾਧੀਆਂ ਵੱਲੋਂ ਤਕਨੀਕ ਦੇ ਦੁਰਪਯੋਗ ਨੂੰ ਰੋਕੇਗਾ।

ਅਧਿਕਾਰੀ ਨੇ ਅੱਗੇ ਕਿਹਾ, “ਸਾਡਾ ਮਕਸਦ ਅਪਰਾਧੀਆਂ ਤੋਂ ਇੱਕ ਕਦਮ ਅੱਗੇ ਰਹਿਣਾ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਨਿਸ਼ਾਨਾ ਬਣਾਉਣਾ ਹੈ। ਗੈਂਗਸਟਰ ਵਿਦੇਸ਼ਾਂ ਤੋਂ ਆਪਰੇਟ ਕਰਦੇ ਹਨ ਅਤੇ ਇੱਥੋਂ ਦੇ ਨੌਜਵਾਨਾਂ ਨੂੰ ਅਪਰਾਧ ਲਈ ਉਕਸਾਉਂਦੇ ਹਨ। ਇਹ ਸਹਿਯੋਗ ਏਆਈ ਦੇ ਜ਼ਰੀਏ ਅਪਰਾਧੀਆਂ ਦੀ ‘ਪਛਾਣ ਅਤੇ ਰੋਕਥਾਮ’ ਨੂੰ ਹੋਰ ਮਜ਼ਬੂਤ ਕਰੇਗਾ।

ਇਹ ਪ੍ਰੋਜੈਕਟ ਸਟਰਕਚਰਡ ਅਤੇ ਅਨਸਟ੍ਰਕਚਰਡ ਡਾਟਾ ਸਰੋਤਾਂ ਵਿਚਕਾਰ ਦੀ ਖਾਈ ਨੂੰ ਭਰਨ ਦਾ ਵੀ ਉਦੇਸ਼ ਰੱਖਦਾ ਹੈ।ਇਹ ਪ੍ਰੋਜੈਕਟ ਅਪਰਾਧ ਦੀ ਪਛਾਣ ਵਿੱਚ ਤੇਜ਼ੀ ਲਿਆਉਣ, ਅਪਰਾਧੀ ਨੈੱਟਵਰਕ ਦੀ ਨਿਗਰਾਨੀ ਮਜ਼ਬੂਤ ਕਰਨ ਅਤੇ ਡਾਟਾ-ਆਧਾਰਿਤ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ; ਜਿਸ ਨਾਲ ਪੰਜਾਬ ਵਿੱਚ ਲੋਕ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ।