Manvir Singh Walia
Jatin Kumar
ਜਲੰਧਰ 17 ਅਪ੍ਰੈਲ:Prime Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 87ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 546 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ।
87ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 253 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,905 ਹੋ ਗਈਆਂ।ਇਸ ਤੋਂ ਇਲਾਵਾ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 135 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਅਤੇ ਪੁਲਿਸ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 412ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 5 ਕਿਲੋ ਗਾਂਜਾ, 2 ਕਿਲੋ ਭੁੱਕੀ, 3046 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11,150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 412 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 59,304 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 49 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

More Stories
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ।
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ।
पंजाब आर्टिफिशियल इंटेलिजेंस सिस्टम ने गैंगस्टर नेटवर्क के खिलाफ पंजाब पुलिस को दी नई ताकत।