Manvir Singh Walia
Jatin Kumar
ਜਲੰਧਰ, 29 ਅਪ੍ਰੈਲ : Prime Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਮੁਹਿੰਮ ’ਗੈਂਗਸਟਰਾ ਤੇ ਵਾਰ’ ਦੇ 99ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 99ਵੇਂ ਦਿਨ, ਪੁਲਿਸ ਟੀਮਾਂ ਨੇ 247 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25,018 ਹੋ ਗਈ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 424ਵੇਂ ਦਿਨ ਅੱਜ 144 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 55 ਕਿਲੋ ਭੁੱਕੀ, 647 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.13 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 424 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 61,562 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

More Stories
ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ।
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ।
पंजाब आर्टिफिशियल इंटेलिजेंस सिस्टम ने गैंगस्टर नेटवर्क के खिलाफ पंजाब पुलिस को दी नई ताकत।