ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੁਰਪ੍ਰੀਤ ਸਿੰਘ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ।

Manvir Singh Walia 

Jatin Kumar 

ਜਲੰਧਰ,1ਮੇ : Prime Punjab

ਕਪੂਰਥਲਾ ਦੇ ਢਿੱਲਵਾਂ ਤੇ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੁਰਪ੍ਰੀਤ ਸਿੰਘ ਉਰਫ਼ (ਗੋਪੀ ਨਿੱਝਰ) ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਦੋਸਤਾਂ ਨੇ ਦੱਸਿਆ ਕਿ ਗੁਰਪ੍ਰੀਤ ਸਰਲ ਸੁਭਾਅ ਅਤੇ ਧਾਰਮਿਕ ਵਿਚਾਰਾਂ ਵਾਲਾ ਵਿਅਕਤੀ ਸੀ , ਉਸ ਦੀ ਵਿੱਕੀ ਗੌਂਡਰ ਗਰੁੱਪ ਨਾਲ ਲੰਬੇ ਸਮੇਂ ਤੋਂ ਦੁਸ਼ਮਣੀ ਸੀ।

ਮ੍ਰਿਤਕ ਦੀ ਮਾਂ ਅਤੇ ਇਕ ਦੋਸਤ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ (33) ਘਟਨਾ ਵਾਲੇ ਦਿਨ ਇਹ ਕਹਿ ਕੇ ਕਿ ਬੀਤੀ ਰਾਤ ਘਰੋਂ ਨਿਕਲਿਆ ਸੀ ਕਿ ਉਹ ਅੰਮ੍ਰਿਤਸਰ-ਦਿੱਲੀ ਹਾਈਵੇਅ ‘ਤੇ ਢਿੱਲਵਾਂ ਟੋਲ ਪਲਾਜ਼ਾ ਨੇੜੇ ਇਕ ਰੈਸਟੋਰੈਂਟ ‘ਚ ਕਿਸੇ ਨੂੰ ਮਿਲਣ ਲਈ ਜਾ ਰਿਹਾ ਹੈ। ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਪਰਿਵਾਰ ਨੂੰ ਸੂਚਨਾ ਮਿਲੀ ਕਿ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਗੋਲ਼ੀਆਂ ਮਾਰ ਦਿੱਤੀਆਂ ਹਨ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਸੂਚਨਾਂ ਅਨੁਸਾਰ ਗੁਰਪ੍ਰੀਤ ਸਿੰਘ ਪਹਿਲਾਂ ਗੈਂਗਸਟਰ ਸੁੱਖਾ ਕਾਹਲਵਾ ਦਾ ਦੋਸਤ ਸੀ ਅਤੇ ਦੋਵੇਂ ਇਕੱਠੇ ਰਹਿੰਦੇ ਸਨ। ਜਦੋਂ ਸੁੱਖਾ ਦਾ ਕਤਲ ਹੋਇਆ ਤਾਂ ਗੁਰਪ੍ਰੀਤ ਉਸ ਦੇ ਕਤਲ ਕੇਸ ਦਾ ਮੁੱਖ ਗਵਾਹ ਸੀ। ਉਦੋਂ ਤੋਂ ਹੀ ਉਸ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ ਅਤੇ ਕੁਝ ਸਮਾਂ ਪਹਿਲਾਂ ਉਸ ‘ਤੇ ਹਮਲਾ ਵੀ ਕੀਤਾ ਗਿਆ ਸੀ, ਜਿਸ ਵਿਚ ਉਹ ਬਚ ਗਿਆ ਸੀ।

ਮ੍ਰਿਤਕ ਦੀ ਮਾਂ ਨੇ ਕਿਹਾ ਕਿ ਪੁੱਤਰ ਦੀ ਮੌਤ ਨਾਲ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ। ਗੁਰਪ੍ਰੀਤ ਮਾਤਾ-ਪਿਤਾ ਅਤੇ ਬੱਚਿਆਂ ਨਾਲ ਘਰ ਵਿਚ ਰਹਿੰਦਾ ਸੀ ਅਤੇ ਪਰਿਵਾਰ ਨੂੰ ਉਹੀ ਸੰਭਾਲਦਾ ਸੀ।

ਮ੍ਰਿਤਕ ਦੇ ਪਰਿਵਾਰ ਅਤੇ ਦੋਸਤਾਂ ਨੇ ਪੁਲਸ ਨੂੰ ਇਸ ਮਾਮਲੇ ‘ਚ ਜਲਦੀ ਇਨਸਾਫ਼ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੁੱਖਾ ਕਾਹਲਵਾ ਕਤਲ ਕੇਸ ‘ਚ ਗਵਾਹ ਬਣਨ ਤੋਂ ਬਾਅਦ ਉਸਨੂੰ ਬਹੁਤ ਧਮਕੀਆਂ ਮਿਲ ਰਹੀਆਂ ਸੀ, ਜੋ ਹੁਣ ਸੱਚ ਹੋ ਗਈਆਂ।