Director : Manvir Singh Walia
Editor: Jatin kumar
ਜਲੰਧਰ, 7 ਮਈ : Prime Punjab
ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਚਾਰ ਸਾਲਾਂ ਦੇ ਅੰਦਰ ਮੁਫ਼ਤ ਬਿਜਲੀ, 65,000 ਸਰਕਾਰੀ ਨੌਕਰੀਆਂ, ਖੇਤਾਂ ਨੂੰ ਨਹਿਰੀ ਪਾਣੀ, 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਔਰਤਾਂ ਲਈ ਮਹੀਨਾਵਾਰ ਸਨਮਾਨ ਰਾਸ਼ੀ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਕੇਂਦਰ ਵਿੱਚ ਬੈਠੀ ਭਾਜਪਾ ਵਾਰ-ਵਾਰ ਪੰਜਾਬ ਵਿਰੋਧੀ ਫੈਸਲੈ ਕੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ।
“ਸ਼ੁਕਰਾਨਾ ਯਾਤਰਾ” ਦੇ ਦੂਜੇ ਦਿਨ ਰਈਆ ਅਤੇ ਹੋਰ ਥਾਵਾਂ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਮੌਤਾਂ ਹੋਈਆਂ, ਪੰਜਾਬ ਦੀਆਂ ਝਾਕੀਆਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਹੋਈਆਂ, ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀਆਂ ਨੂੰ ਧੱਕੇ ਨਾਲ ਹਰਿਆਣਾ ਨੂੰ ਦੇਣ ਦੀਆਂ ਕੋਸ਼ਿਸ਼ਾਂ, ਪੰਜਾਬ ਯੂਨੀਵਰਸਿਟੀ ਨੂੰ ਖੋਹਣ ਦੀ ਸਾਜ਼ਿਸ਼, ਚੰਡੀਗੜ੍ਹ ‘ਤੇ ਕਬਜ਼ਾ ਕਰਨ ਦੀ ਸਾਜ਼ਿਸ਼ ਅਤੇ ਆਮ ਆਦਮੀ ਕਲੀਨਿਕਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ,”ਇਹ ਅਪਵਿੱਤਰ ਗਠਜੋੜ ਪੰਜਾਬ ਵਿਰੋਧੀ ਹੈ ਅਤੇ ਦੋਵੇਂ ਪਾਰਟੀਆਂ ਅੰਤ ਵਿੱਚ ਇੱਕ-ਦੂਜੇ ਨੂੰ ਰਾਜਨੀਤਿਕ ਤੌਰ ‘ਤੇ ਤਬਾਹ ਕਰ ਦੇਣਗੀਆਂ,”
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਘੱਟੋ-ਘੱਟ 10 ਸਾਲ ਦੀ ਕੈਦ ਦੀ ਸਜ਼ਾ ਹੋਵੇਗੀ ਜੋ ਉਮਰ ਕੈਦ ਤੱਕ ਵਧ ਸਕਦੀ ਹੈ ਅਤੇ ਨਾਲ ਹੀ 50 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਘੱਟੋ-ਘੱਟ 10 ਸਾਲ ਦੀ ਕੈਦ ਦੀ ਸਜ਼ਾ ਹੋਵੇਗੀ ਜੋ ਉਮਰ ਕੈਦ ਤੱਕ ਵਧ ਸਕਦੀ ਹੈ ਅਤੇ ਨਾਲ ਹੀ 50 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਹੋ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦੋਂ ਕਿ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਨਹਿਰਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਰ ਖੇਤ ਤੱਕ ਪਾਣੀ ਪਹੁੰਚ ਸਕੇ।
ਅੰਮ੍ਰਿਤਸਰ ਦੱਖਣੀ ਅਤੇ ਪੂਰਬੀ ਹਲਕਿਆਂ ਵਿੱਚ ਮੁੱਖ ਮੰਤਰੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਪੰਜਾਬ ਦੀ ਧਰਤੀ ਉਪਜਾਊ ਹੈ, ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਨਹੀਂ ਪੁੰਗਰ ਸਕਦਾ।” ਉਨ੍ਹਾਂ ਕਿਹਾ ਕਿ ਕੁਝ ਰਾਜਨੀਤਿਕ ਪਾਰਟੀਆਂ ਲੋਕਾਂ ਵਿੱਚ ਡਰ ਅਤੇ ਭੈਅ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
“ਸ਼ੁਕਰਾਨਾ ਯਾਤਰਾ” ਨੂੰ ਅਧਿਆਤਮਕ ਯਾਤਰਾ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿੱਚ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦਾ ਬਲ ਬਖਸ਼ਿਆ ਹੈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਯਾਤਰਾ ਦਾ ਕੋਈ ਰਾਜਨੀਤਿਕ ਸਬੰਧ ਨਹੀਂ ਹੈ ਅਤੇ ਇਸ ਦਾ ਉਦੇਸ਼ ਸਿਰਫ਼ ਗੁਰੂ ਸਾਹਿਬ ਜੀ ਦਾ ਸ਼ੁਕਰਗੁਜ਼ਾਰ ਕਰਨਾ ਸੀ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸਖ਼ਤ ਕਾਨੂੰਨ ਲਿਆਉਣ ਦਾ ਮੌਕਾ ਬਖਸ਼ਿਆ। ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਭਰ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰਦੀ ਰਹੇਗੀ।

More Stories
ਪੰਜਾਬ ਪੁਲਿਸ ਸੂਬੇ ਭਰ ਵਿੱਚ 74 ਹਜ਼ਾਰ ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਜਾਂਚ ਕੀਤੀ ਗਈ।
इनोसेंट हार्ट्स के विद्यार्थियों का सी.बी.एस.ई 12वीं कक्षा का शानदार परिणाम।
12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ।