Director : Manvir Singh Walia
Editor : Jatin kumar
ਜਲੰਧਰ, 9ਮਈ: Prime Punjab
ਬੀਤੇ ਦਿਨੀਂ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ( Blast ) ਤੋਂ ਬਾਅਦ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ। ਇਹਨਾਂ ਧਮਕੀਆਂ ਨੂੰ ਧਿਆਨ ਚ’ ਰੱਖਦੇ ਹੋਏ ਜਲੰਧਰ ਸ਼ਹਿਰ ਵਿੱਚ ਸੁਰੱਖਿਆ ਦੇ ਬਹੁਤ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਜਲੰਧਰ ਦੀਆਂ ਵੱਖ-ਵੱਖ ਥਾਵਾਂ ਅਤੇ ਚੌਂਕਾ ਤੇ’ ਦੇਰ ਰਾਤ ਨੂੰ ਨਾਕਾਬੰਦੀ ਕੀਤੀ ਗਈ। ਚੈਕਿੰਗ ਦੌਰਾਨ ਜਲੰਧਰ ਦੇ ਪੁਲਸ ਕਮਿਸ਼ਨਰ ਨੇ ਖੁਦ ਆਪਣੀ ਟੀਮ ਨਾਲ ਆ ਕੇ ਵੱਖ-ਵੱਖ ਥਾਵਾਂ ‘ਤੇ ਜਾ ਕੇ ਚੈਕਿੰਗ ਦੀ ਨਿਗਰਾਨੀ ਕੀਤੀ। ਸ਼ਹਿਰ ਦੀਆਂ ਸਰਕਾਰੀ ਇਮਾਰਤਾਂ ਦੇ ਬਾਹਰ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਸ਼ਹਿਰ ਦੀ ਸੁਰੱਖਿਆ ਮਜ਼ਬੂਤ ਕਰਨ ਲਈ ਵੱਖ-ਵੱਖ ਨਾਕਿਆਂ ‘ਤੇ 300 ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਸ ਦੇ ਸੀਨੀਅਰ ਅਧਿਕਾਰੀ ਵੀ ਖੁਦ ਮੌਕੇ ‘ਤੇ ਮੌਜੂਦ ਰਹੇ। ਪੁਲਸ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਤਾਂ ਜ਼ੋ ਸ਼ਹਿਰ ਵਿੱਚ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।