Pages

Pages

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ।

Director : Manvir Singh Walia 

Editor : Jatin kumar 

ਜਲੰਧਰ, 10 ਮਈ : Prime Punjab 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

 

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

 

110ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 27,098 ਹੋ ਗਈ।

 

ਇਸ ਤੋਂ ਇਲਾਵਾ 94 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

 

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

 

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 435ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.8 ਕਿਲੋ ਹੈਰੋਇਨ, 581 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 434 ਦਿਨਾਂ ‘ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 63,385 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।