Director : Manvir Singh Walia
Editor : Jatin Kumar
ਜਲੰਧਰ, 12ਮਈ : Prime Punjab
ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ (CBI) ਸੀਬੀਆਈ ਨੇ 20 ਲੱਖ ਰੁਪਏ ਦੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਅਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਰਵਾਈ ਦੌਰਾਨ ਵਿਜੀਲੈਂਸ ਚੀਫ਼ ਦਾ ਰੀਡਰ ਮੌਕੇ ਤੋਂ ਫਰਾਰ ਹੋ ਗਿਆ, ਜਿਸਦੀ ਤਲਾਸ਼ ਹਜੇ ਜਾਰੀ ਹੈ। ਇਸ ਬਾਰੇ ਸੀਬੀਆਈ ਵਲੋਂ ਜਾਨਕਾਰੀ ਦਿੰਦਿਆਂ ਦੱਸਿਆ ਕਿ (CBI) ਨੇ ਪੰਜਾਬ ਸਟੇਟ ਟੈਕਸ ਅਫ਼ਸਰ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਇੱਕ ਵੱਡੇ ਰਿਸ਼ਵਤਖੋਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।
CBI ਨੂੰ ਸ਼ਿਕਾਇਤ ਕਰਨ ਵਾਲੇ ਵਿਅਕਤੀ ਨੇ ਇਲਜ਼ਾਮ ਲਗਾਇਆ ਸੀ ਕਿ ਉਸ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਵਿੱਚ ਦਰਜ ਇੱਕ ਸ਼ਿਕਾਇਤ ਨੂੰ ਖ਼ਤਮ ਕਰਵਾਉਣ ਦੇ ਬਦਲੇ ਵਿਕਾਸ ਗੋਇਲ ਅਤੇ ਉਸਦੇ ਪੁੱਤਰ ਰਾਘਵ ਗੋਇਲ ਵੱਲੋਂ 20 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਇਹ ਦੋਵੇਂ ਪਿਉ ਪੁੱਤ ਡੀਜੀ ਵਿਜੀਲੈਂਸ ਦੇ ਰੀਡਰ ਓ.ਪੀ ਰਾਣਾ ਲਈ ਰਿਸ਼ਵਖੋਰੀ ਦਾ ਕੰਮ ਕਰ ਰਹੇ ਸਨ। ਰਿਸ਼ਵਤ ਵਿੱਚ 20 ਲੱਖ ਤੋਂ ਰੁਪਏ ਤੋਂ ਘਟਾ ਕੇ 13 ਲੱਖ ਰੁਪਏ ਨਕਦ ਕੇਸ਼ ਅਤੇ ਓ.ਪੀ. ਰਾਣਾ ਲਈ ਇੱਕ ਸੈਮਸੰਗ ਗਲੈਕਸੀ ਜ਼ੈੱਡ ਫੋਲਡ 7 ਮੋਬਾਈਲ ਫ਼ੋਨ ਸ਼ਾਮਿਲ ਕੀਤਾ ਗਿਆ ਸੀ।
11 ਮਈ ਨੂੰ ਚੰਡੀਗੜ੍ਹ ਵਿੱਚ CBI ਦੁਆਰਾ ਲਗਾਏ ਗਏ ਟਰੈਪ ਦੌਰਾਨ, ਸਰਕਾਰੀ ਮੁਲਜ਼ਮ ਅੰਕਿਤ ਵਧਵਾ ਨੂੰ 13 ਲੱਖ ਰੁਪਏ ਅਤੇ ਮੋਬਾਈਲ ਫ਼ੋਨ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਦੌਰਾਨ ਰਾਘਵ ਗੋਇਲ, ਵਿਕਾਸ ਗੋਇਲ ਅਤੇ ਸਰਕਾਰੀ ਮੁਲਾਜ਼ਮ ਓ.ਪੀ. ਰਾਣਾ ਆਪਣੇ ਗੰਨਮੈਨਾਂ ਵੱਲੋਂ ਅਲਰਟ ਕੀਤੇ ਜਾਣ ‘ਤੇ ਮੌਕੇ ਤੋਂ ਫਰਾਰ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਵੱਲੋਂ ਮੁਲਜ਼ਮਾਂ ਦੇ ਮਲੋਟ (ਮੁਕਤਸਰ) ਅਤੇ ਚੰਡੀਗੜ੍ਹ ਸਥਿਤ ਟਿਕਾਣਿਆਂ ‘ਤੇ ਕੀਤੀ ਗਈ ਛਾਪੇਮਾਰੀ ਕੀਤੀ ਗਈ। ਜਿਸ ਵਿਚ 9 ਲੱਖ ਰੁਪਏ ਦੀ ਨਕਦੀ ਅਤੇ ਕਈ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਕਾਰਵਾਈ ਕਰਦਿਆ ਇਹ ਸਾਹਮਣੇ ਆਇਆ ਹੈ ਕਿ ਪ੍ਰਾਈਵੇਟ ਵਿਅਕਤੀਆਂ ਕੋਲ ਪੰਜਾਬ ਪੁਲਸ ਦੇ ਏਕੇ-47 ਰਾਈਫਲਾਂ ਵਾਲੇ ਗੰਨਮੈਨ ਮੌਜੂਦ ਸਨ।
ਸੀਬੀਆਈ ਇਸ ਮਾਮਲੇ ਵਿੱਚ ਜੁੜੇ ਹੋਰਨਾਂ ਅਧਿਕਾਰੀਆਂ ਦੇ ਸ਼ਾਮਿਲ ਹੋਣ ਦੀ ਬਰੀਕੀ ਨਾਲ ਜਾਂਚ ਪੜਤਾਲ ਕਰ ਰਹੀ ਹੈ। CBI ਦੁਆਰਾ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

More Stories
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ।
14,000 ਰੁਪਏ ਰਿਸਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ।