Director : Manvir Singh Walia
Editor: Jatin Kumar
ਜਲੰਧਰ, 12ਮਈ : Prime Punjab
ਹਰਪਾਲ ਸਿੰਘ ਚੀਮਾ ਨੇ ਕਿਹੈ, ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ; ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ।
ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਕੰਮ ਜਲਦ ਸ਼ੁਰੂ ਹੋਵੇਗਾ। ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵਿਸ਼ਵ ਪੱਧਰ `ਤੇ ਗੁਰੂ ਸਾਹਿਬ ਦਾ ਸੰਦੇਸ਼ ਫੈਲਾਉਣ ਲਈ ਵੱਡੇ ਪੱਧਰ `ਤੇ ਮਨਾ ਰਹੀ ਹੈ ।
ਸ੍ਰੀ ਗੁਰੂ ਰਵਿਦਾਸ ਜੀ ਵੱਲੋਂ 650 ਸਾਲ ਪਹਿਲਾਂ ਦਿੱਤੇ ਸਮਾਨਤਾ ਅਤੇ ਸਭ ਨੂੰ ਬਰਾਬਰ ਮੌਕੇ ਦੇਣ ਦੇ ਸਿਧਾਂਤਾਂ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾਵੇ ।
ਸਮਾਜਿਕ ਪਖੰਡਵਾਦ ਵਿਰੁੱਧ ਲੜਨ ਅਤੇ ਸਮੁੱਚੀ ਮਾਨਵਤਾ ਨੂੰ ਗਲੇ ਲਗਾਉਣ ਵਾਲੇ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਕਿਸੇ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਕੀਤਾ ਜਾਣਾ ਚਾਹੀਦਾ।
ਦੀਪਕ ਬਾਲੀ ਨੇ ਦਸਿਆ ਕਿ ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸੂਬੇ ਭਰ ਵਿੱਚ ਡਾਕੂਮੈਂਟਰੀ ਪ੍ਰਦਰਸ਼ਨ, ਡਰੋਨ ਸ਼ੋਅ ਅਤੇ ਵਿਸ਼ਾਲ ਸ਼ੋਭਾ ਯਾਤਰਾਵਾਂ ਨਾਲ ਮਨਾਏਗੀ।

More Stories
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ
15 ਅਗਸਤ ਤੋਂ ਪਹਿਲਾਂ ਪੰਜਾਬ ‘ਚ ਹਾਈ ਅਲਰਟ: ISI ਦੇ ਇਸ਼ਾਰੇ ‘ਤੇ ਅੱਤਵਾਦੀ ਸੰਗਠਨ ਮਾਹੌਲ ਖ਼ਰਾਬ ਕਰਨ ਦੀ ਫ਼ਿਰਾਕ ‘ਚ।
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।