Director : Manvir Singh Walia
Editor : Jatin Sahota
ਜਲੰਧਰ, 13 ਮਈ : Prime Punjab
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਗਥਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਦਾਲਤ ਨੇ ਮਾਲ ਵਿਭਾਗ ਫਰੀਦਕੋਟ ਨੂੰ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧ ਵਿੱਚ ਦੋਸ਼ੀ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਦਲੇ ਉਸਤੋਂ 80,000 ਰੁਪਏ ਰਿਸ਼ਵਤ ਮੰਗੀ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਦਿੱਤੇ ਅਤੇ ਰਿਸ਼ਵਤ ਦੇਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ।
ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

More Stories
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ
15 ਅਗਸਤ ਤੋਂ ਪਹਿਲਾਂ ਪੰਜਾਬ ‘ਚ ਹਾਈ ਅਲਰਟ: ISI ਦੇ ਇਸ਼ਾਰੇ ‘ਤੇ ਅੱਤਵਾਦੀ ਸੰਗਠਨ ਮਾਹੌਲ ਖ਼ਰਾਬ ਕਰਨ ਦੀ ਫ਼ਿਰਾਕ ‘ਚ।
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।