Director : Manvir Singh Walia
Editor : Jatin Sahota
ਜਲੰਧਰ, 16 ਮਈ : Prime Punjab
ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 116ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 598 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
116ਵੇਂ ਦਿਨ, ਪੁਲਿਸ ਟੀਮਾਂ ਨੇ 8 ਹਥਿਆਰਾਂ ਸਮੇਤ 315 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29,700 ਹੋ ਗਈ।
ਇਸ ਤੋਂ ਇਲਾਵਾ 124 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 29 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

More Stories
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।
ਜਲੰਧਰ ਗ੍ਰਨੇਡ ਹਮਲਾ ਮਾਮਲਾ: ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ NIA ਕੋਰਟ ਦਾ ਓਪਨ-ਡੇਟਿਡ NBW ਜਾਰੀ।
ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ: ਝਗੜੇ-ਲੜਾਈ ਦੇ ਪੁਰਾਣੇ ਮੁਕੱਦਮੇ ‘ਚ 4 ਦੋਸ਼ੀ ਗ੍ਰਿਫਤਾਰ, 2 ਕਿਰਪਾਨ ਅਤੇ 1 ਬਾਈਕ ਬਰਾਮਦ।