Pages

Pages

ਫੂਡ ਐਂਡ (ਐਫਡੀਏ)ਪੰਜਾਬ ਨੇ ਸੂਬੇ ਭਰ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ।

Director : Manvir Singh Walia

Editor : Jatin Sahota

ਜਲੰਧਰ, 20 ਮਈ : Prime Punjab

ਸੁਰੱਖਿਅਤ ਅਤੇ ਮਿਆਰੀ ਭੋਜਨ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰੰਤਰ ਯਤਨਾਂ ਤਹਿਤ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫਡੀਏ) ਪੰਜਾਬ ਨੇ ਸੂਬੇ ਭਰ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ। ਇਸ ਮੁਹਿੰਮ ਤਹਿਤ ਸੂਬੇ ਭਰ ਦੀਆਂ ਸਥਾਨਕ ਡੇਅਰੀਆਂ ਦੀ ਜਾਂਚ ਕੀਤੀ ਗਈ, ਜਿਸ ਦੇ ਚਲਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡੇਅਰੀਆਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੁਕਾਨਾਂ ਤੋਂ ਪਨੀਰ ਦੇ 211 ਸੈਂਪਲ ਲਏ ਗਏ।

 

ਸਿਹਤ ਮੰਤਰੀ ਨੇ ਕਿਹਾ ਕਿ ਲਏ ਗਏ ਸੈਂਪਲਾਂ ਨੂੰ ਕਿਸੇ ਵੀ ਕਿਸਮ ਦੀ ਮਿਲਾਵਟ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਸਬੰਧੀ ਜਾਂਚ ਲਈ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ, “ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਫੂਡ ਬਿਜ਼ਨਸ ਆਪਰੇਟਰ (ਐਫਬੀਓ) ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਅਨੁਸਾਰ ਸਖ਼ਤ ਕਾਨੂੰਨੀ ਕੀਤੀ ਜਾਵੇਗੀ।”

 

ਦੁੱਧ ਸੈਂਪਲਿੰਗ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਦੁੱਧ ਦੇ ਕੁੱਲ 204 ਸੈਂਪਲ ਇਕੱਤਰ ਕੀਤੇ ਗਏ ਜਿਹਨਾਂ ਵਿੱਚੋਂ 68 ਸੈਂਪਲ ਗੁਣਵੱਤਾ ਮਿਆਰਾਂ ‘ਤੇ ਅਸਫਲ ਰਹੇ, ਜਦੋਂ ਕਿ ਇੱਕ ਨਮੂਨਾ ਅਸੁਰੱਖਿਅਤ ਪਾਇਆ ਗਿਆ।ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਸੈਂਪਲਿੰਗ ਮੁਹਿੰਮ ਨਿਰੰਤਰ ਅਤੇ ਠੋਸ ਮੁਹਿੰਮ ਦਾ ਹਿੱਸਾ ਹੈ ਜੋ “ਸਿਹਤਮੰਦ ਅਤੇ ਰੰਗਲਾ ਪੰਜਾਬ” ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਹਫ਼ਤਿਆਂ ਵਿੱਚ ਵੀ ਜਾਰੀ ਰਹੇਗੀ।

 

ਚੌਕਸੀ ਪ੍ਰਤੀ ਵਿਭਾਗ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ, ਕਮਿਸ਼ਨਰ ਐਫਡੀਏ ਕੰਵਲ ਪ੍ਰੀਤ ਬਰਾੜ, ਆਈਏਐਸ ਨੇ ਕਿਹਾ ਕਿ ਫੂਡ ਸੇਫਟੀ ਅਫਸਰ (ਐਫਐਸਓ) ਨਾ ਸਿਰਫ ਕਾਨੂੰਨ ਲਾਗੂ ਕਰ ਰਹੇ ਹਨ ਬਲਕਿ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਾਫ-ਸਫਾਈ ਅਤੇ ਸੁਚੱਜੇ ਸਟੋਰੇਜ ਅਭਿਆਸਾਂ ਬਾਰੇ ਵੀ ਜਾਣੂ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਭਲਾਈ ਲਈ ਡੇਅਰੀ ਸੈਕਟਰ ਵਿੱਚ ਉੱਚ ਮਿਆਰਾਂ ਨੂੰ ਬਰਕਰਾਰ ਰੱਖਣਾ ਬੇਹੱਦ ਲਾਜ਼ਮੀ ਹੈ।