Director : Manvir Singh Walia
Editor : Jatin Kumar Sahota
ਜਲੰਧਰ, 26 ਮਈ : prime Punjab
ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 126ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 509 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
126ਵੇਂ ਦਿਨ ਪੁਲਿਸ ਟੀਮਾਂ ਨੇ 229 ਵਿਅਕਤੀਆਂ ਨੂੰ 10 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,187 ਹੋ ਗਈਆਂ।
ਇਸ ਤੋਂ ਇਲਾਵਾ 104 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 10 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 451ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 25 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 513 ਗ੍ਰਾਮ ਹੈਰੋਇਨ ਅਤੇ 20,200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 451 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,502 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 4 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

More Stories
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ
15 ਅਗਸਤ ਤੋਂ ਪਹਿਲਾਂ ਪੰਜਾਬ ‘ਚ ਹਾਈ ਅਲਰਟ: ISI ਦੇ ਇਸ਼ਾਰੇ ‘ਤੇ ਅੱਤਵਾਦੀ ਸੰਗਠਨ ਮਾਹੌਲ ਖ਼ਰਾਬ ਕਰਨ ਦੀ ਫ਼ਿਰਾਕ ‘ਚ।
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।