14,000 ਰੁਪਏ ਰਿਸਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ।

Director : Manvir Singh Walia

Editor : Jatin Kumar Sahota

ਚੰਡੀਗੜ੍ਹ, 27 ਮਈ : Prime Punjab 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸਕਾਇਤ ਦੇ ਆਧਾਰ ‘ਤੇ ਗਿ੍ਰਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਕਾਇਤਕਰਤਾ ਦੇ ਕਹਿਣ ਅਨੁਸਾਰ ਉਸਦੀ ਧੀ, ਜਿਸਦੀ ਉਮਰ ਤਕਰੀਬਨ 22 ਸਾਲ ਹੈ, ਨੇ ਸਰਕਾਰੀ ਆਈਟੀਆਈ ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਪਾਸ ਕੀਤਾ ਸੀ। ਉਹ ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ ਸੀ, ਪਰ ਉਹ ਸਾਮ ਤੱਕ ਘਰ ਨਹੀਂ ਪਰਤੀ। ਸਕਾਇਤਕਰਤਾ ਨੇ ਆਪਣੇ ਪੱਧਰ ‘ਤੇ ਉਸਦੀ ਭਾਲ ਕੀਤੀ, ਪਰ ਉਸਦੀ ਧੀ ਨਹੀਂ ਮਿਲੀ, ਜਿਸ ਦੇ ਚਲਦਿਆਂ ਸਕਾਇਤਕਰਤਾ ਨੇ ਆਪਣੀ ਧੀ ਦੇ ਗੁੰਮ ਹੋਣ ਸਬੰਧੀ ਪੁਲਿਸ ਥਾਣਾ ਡਿਵੀਜਨ ਨੰਬਰ-8 ਲੁਧਿਆਣਾ ਵਿਖੇ ਡਿਊਟੀ ਅਫਸਰ ਏ.ਐਸ.ਆਈ. ਹਰਦੀਪ ਸਿੰਘ ਕੋਲ ਰਿਪੋਰਟ ਦਰਜ ਕਰਵਾਈ। ਮੁਲਜ਼ਮ ਏਐਸਆਈ ਹਰਦੀਪ ਸਿੰਘ ਨੇ ਸਕਾਇਤਕਰਤਾ ਨੂੰ ਥਾਣੇ ਬੁਲਾਇਆ ਅਤੇ ਉਸਦੀ ਦਰਖ਼ਾਸਤ ‘ਤੇ ਕਾਰਵਾਈ ਕਰਨ ਲਈ 20,000 ਰੁਪਏ ਰਿਸਵਤ ਮੰਗੀ ਅਤੇ ਮੌਕੇ ‘ਤੇ ਹੀ ਉਸਤੋਂ 6000 ਰੁਪਏ ਵੀ ਲੈ ਲਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ, ਪੁਲਿਸ ਥਾਣਾ ਡਿਵੀਜਨ ਨੰਬਰ-08, ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ। ਮੁਲਜ਼ਮ ਏਐਸਆਈ ਹਰਦੀਪ ਸਿੰਘ ਨੇ ਸਕਾਇਤਕਰਤਾ ਐਫਆਈਆਰ ਦੀ ਕਾਪੀ ਦੇਣ ਅਤੇ ਇਸ ‘ਤੇ ਅਗਲੀ ਕਾਰਵਾਈ ਕਰਨ ਲਈ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੇ 14,000 ਦੇਣ ਲਈ ਕਿਹਾ।

ਰਿਸਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ ਅਤੇ ਉਸਦੀ ਸਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸਕਾਇਤਕਰਤਾ ਤੋਂ 14,000 ਰੁਪਏ ਰਿਸਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਮੁਲਜਮ ਵਿਰੁੱਧ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਲੁਧਿਆਣਾ ਪੁਲਿਸ ਥਾਣਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸਦੀ ਅਗਲੇਰੀ ਜਾਂਚ ਜਾਰੀ ਹੈ।