Director : Manvir Singh Walia
Editor : Jatin Kumar Sahota
ਜਲੰਧਰ, 27 ਮਈ : Prime Punjab
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਖੇਡ ਪ੍ਰਸ਼ਾਸਕ ਅਤੇ ਏਸ਼ੀਆਈ ਖੇਡਾਂ ਵਿੱਚ ਨਿਸ਼ਾਨੇਬਾਜ਼ੀ ‘ਚ ਭਾਰਤ ਲਈ ਪਹਿਲਾ ਗੋਲਡ ਮੈਡਲ ਜਿੱਤਣ ਵਾਲੇ ਮਹਾਨ ਖਿਡਾਰੀ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਖੇਡਾਂ ਦੀ ਦੁਨੀਆ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।
ਸਪੀਕਰ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਮਹਿਸੂਸ ਕੀਤਾ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।