Director : Manvir Singh Walia
Editor : Jatin Kumar Sahota
ਚੰਡੀਗੜ੍ਹ, 27 ਮਈ : Prime Punjab
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸਨ (ਪੈਸਕੋ) ਨੂੰ ਹੋਰ ਮਜਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ ਦਿੱਤੇ ਹਨ ਤਾਂ ਜੋ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰੁਜਗਾਰ ਦੇ ਬਿਹਤਰ ਮੌਕੇ ਅਤੇ ਭਲਾਈ ਸਕੀਮਾਂ ਦੇ ਲਾਭ ਪ੍ਰਦਾਨ ਕੀਤੇ ਜਾ ਸਕਣ।
ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਕੈਬਨਿਟ ਮੰਤਰੀ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲਿਆ। ਉਨ੍ਹਾਂ ਨੇ ਸਾਬਕਾ ਸੈਨਿਕਾਂ ਦੇ ਹਿੱਤਾਂ ਲਈ ਵਧੇਰੇ ਕੁਸਲਤਾ ਤੇ ਤਨਦੇਹੀ ਨਾਲ ਕੰਮ ਕਰਨ ਅਤੇ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ‘ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਜਨਰਲ ਮੈਨੇਜਰ (ਪ੍ਰਸ਼ਾਸਨ) ਐਨ.ਐਸ. ਘੁੰਮਣ ਨੇ ਮੰਤਰੀ ਨੂੰ ਕਾਰਪੋਰੇਸਨ ਦੇ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰਬੰਧਕੀ ਮਾਮਲਿਆਂ ਬਾਰੇ ਜਾਣੂ ਕਰਵਾਇਆ। ਮੀਟਿੰਗ ਦੌਰਾਨ ਵਿੱਤੀ ਪ੍ਰਬੰਧਨ, ਕਰਮਚਾਰੀਆਂ ਦੇ ਬੀਮਾ ਕਵਰੇਜ, ਤਨਖਾਹਾਂ ਦੀ ਸੁਚਾਰੂ ਵੰਡ, ਸੁਰੱਖਿਆ ਗਾਰਡਾਂ ਦੀ ਸਿਖਲਾਈ, ਵਿਭਾਗੀ ਸੰਪਤੀਆਂ ਦੀ ਸਾਂਭ-ਸੰਭਾਲ, ਅਗਨੀਵੀਰਾਂ ਲਈ ਰੁਜਗਾਰ ਦੇ ਮੌਕੇ ਅਤੇ ਪੁਰਾਣੀਆਂ ਸਿਖਲਾਈ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ।
ਮੰਤਰੀ ਨੇ ਅਧਿਕਾਰੀਆਂ ਨੂੰ ਸਾਰੀਆਂ ਭਲਾਈ ਸਕੀਮਾਂ ਦੀ ਪਾਰਦਰਸਤਾ, ਕੁਸਲਤਾ ਅਤੇ ਸਮੇਂ ਸਿਰ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ ਦਿੱਤੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ ਲਈ ਵੱਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਦੇ ਮਾਣ-ਸਨਮਾਨ, ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਪੈਸਕੋ ਨੂੰ ਅਪਗ੍ਰੇਡ ਕਰਨ ਅਤੇ ਸੂਬੇ ਭਰ ਵਿੱਚ ਸਾਬਕਾ ਸੈਨਿਕਾਂ ਲਈ ਰੁਜਗਾਰ ਦੇ ਮੌਕਿਆਂ ਵਿੱਚ ਵਾਧਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

More Stories
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ।
14,000 ਰੁਪਏ ਰਿਸਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ।
अमृत मान ने पावर-पैक्ड ईपी ‘Maan Made’ किया रिलीज़ – ‘Black Bull’ का वीडियो आउट।