Director : Manvir Singh Walia
Editor : Beerkamal Singh Walia
ਜਲੰਧਰ, 5 ਜੂਨ : Prime Punjab
ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਸਮੀਖਿਆ ਮੀਟਿੰਗ ਦੀ ਸ਼ੁਰੂਆਤ ਇੱਕ ਵਿਆਪਕ ਪਾਵਰਪੁਆਇੰਟ ਪੇਸ਼ਕਾਰੀ ਨਾਲ ਹੋਈ ਜਿਸ ਵਿੱਚ ਪਿਛਲੀਆਂ ਪੀ.ਐਸ.ਟੀ.ਸੀ. ਮੀਟਿੰਗਾਂ ਦੇ ਮਹੱਤਵਪੂਰਨ ਪੱਖ ਅਤੇ ਇਹਨਾਂ ਪਲੇਟਫਾਰਮਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਮੌਜੂਦਾ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ।
ਪੀ.ਐਸ.ਟੀ.ਸੀ. ਦੇ ਚੇਅਰਮੈਨ ਵਜੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਧਾਰਤ ਪੋਰਟਲ ‘ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਉਣ ਵਾਲੀਆਂ ਸ਼ਿਕਾਇਤਾਂ ਦਾ ਸੱਤ ਦਿਨਾਂ ਦੇ ਅੰਦਰ ਪੂਰੀ ਤਰ੍ਹਾਂ ਨਿਪਟਾਰਾ ਕੀਤਾ ਜਾਵੇ।
ਵਿੱਤ ਮੰਤਰੀ ਨੇ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਵਿਸ਼ੇਸ਼ ਰਾਜ ਪੱਧਰੀ ਸ਼ਿਕਾਇਤ ਸੈੱਲ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਇਹ ਸਮਰਪਿਤ ਸੈੱਲ ਇਹ ਯਕੀਨੀ ਬਣਾਏਗਾ ਕਿ ਵਪਾਰੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਾਨੂੰਨ ਅਤੇ ਵਿਵਸਥਾ ਦੇ ਮੁੱਦਿਆਂ ‘ਤੇ ਤੁਰੰਤ, ਉੱਚ-ਪੱਧਰੀ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਹੋਵੇ ਤਾਂ ਕਿ ਅਜਿਹੇ ਮਾਮਲਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ।”
ਉਨ੍ਹਾਂ ਕਿਹਾ, “ਜਨਤਕ ਜਾਗਰੂਕਤਾ ਵਧਾਉਣ ਲਈ ਇਨ੍ਹਾਂ ਮੀਟਿੰਗਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਾ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ, ਖ਼ਾਸ ਕਰਕੇ ਮੁੱਖ ਮੰਤਰੀ ਵੱਲੋਂ ਭੇਜੇ ਜਾਣ ਵਾਲੇ ਸੱਦਾ ਪੱਤਰ ਨਿਰਧਾਰਤ ਮੀਟਿੰਗਾਂ ਤੋਂ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਸਬੰਧਤ ਵਪਾਰੀਆਂ ਤੱਕ ਪਹੁੰਚਣੇ ਚਾਹੀਦੇ ਹਨ।”
ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਪੀ.ਐਸ.ਟੀ.ਸੀ. ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਮਿਸ਼ਨ ਦੇ ਵੱਖ-ਵੱਖ ਮੈਂਬਰਾਂ ਸਮੇਤ ਜ਼ਮੀਨੀ ਪੱਧਰ ਦਾ ਕੀਮਤੀ ਫੀਡਬੈਕ ਅਤੇ ਵਿਚਾਰ ਮੀਟਿੰਗ ਵਿੱਚ ਸਾਂਝੇ ਕੀਤੇ। ਇਸ ਉੱਚ-ਪੱਧਰੀ ਮੀਟਿੰਗ ਵਿੱਚ ਰਾਜ ਦੇ ਪ੍ਰਮੁੱਖ ਅਧਿਕਾਰੀ ਅਤੇ ਵੱਖ-ਵੱਖ ਰਾਜ ਸਰਕਾਰ ਦੇ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।




More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।