Director : Manvir Singh Walia
Editor : Jatin Kumar Sahota
ਜਲੰਧਰ, 06ਜੂਨ : Prime Punjab
ਜਲੰਧਰ ਦਿਹਾਤੀ ਦੇ ਮਹਿਤਪੁਰ ਥਾਣੇ ਦੇ ਅਧੀਨ ਆਉਂਦੇ ਪਿੰਡ ਬੰਗੀਵਾਲ ਵਿੱਚ ਗੋਲੀ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਦਸਿਆ ਜਾ ਰਿਹਾ ਹੈ ਕੀ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਦੋਸ਼ੀ ਲਵਪ੍ਰੀਤ, ਜਿਸ ‘ਤੇ ਕਤਲ ਦੀ ਕੋਸ਼ਿਸ਼ ਸਮੇਤ ਕਈ ਮਾਮਲੇ ਦਰਜ ਹਨ, ਆਪਣੇ ਘਰ ਵਿੱਚ ਲੁਕਿਆ ਹੋਇਆ ਹੈ।
ਐਸਐਚਓ ਅਮਨ ਸੈਣੀ ਦੀ ਅਗਵਾਈ ਹੇਠ ਪੁਲਿਸ ਨੇ ਛਾਪਾ ਮਾਰਿਆ। ਛਾਪੇਮਾਰੀ ਦੋਰਾਨ ਦੋਸ਼ੀ ਲਵਰਪ੍ਰੀਤ ਦੇ ਪਰਿਵਾਰ ਅਤੇ ਸਮਰਥਕਾਂ ਨੇ ਪੁਲਿਸ ਛਾਪੇਮਾਰੀ ਦਾ ਵਿਰੋਧ ਕੀਤਾ, ਜਿਸ ਕਾਰਨ ਪੁਲਿਸ ਅਤੇ ਦੋਸ਼ੀ ਦੇ ਸਮਰਥਕਾਂ ਵਿਚਕਾਰ ਝੜਪ ਹੋ ਗਈ।
ਇਸ ਝੜਪ ਦੋਰਾਨ, ਪੁਲਿਸ ਨੂੰ ਦੋਸ਼ੀ ਨੂੰ ਫੜਨ ਲਈ ਫਾਇਰਿੰਗ ਕਰਨੀ ਪਈ ਅਤੇ ਫਾਇਰਿੰਗ ਦੋਰਾਨ ਗੋਲੀ ਲਵਪ੍ਰੀਤ ਨੂੰ ਲੱਗੀ, ਜਿਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਉਂਦੇ ਕਿਹਾ ਕੀ ਐਸਐਚਓ ਅਮਨ ਸੈਣੀ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਨਿੱਜੀ ਕਾਰਨਾਂ ਕਰਕੇ ਲਵਪ੍ਰੀਤ ਨੂੰ ਗੋਲੀ ਮਾਰ ਦਿੱਤੀ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

More Stories
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ 24 ਘੰਟੇ ‘ਚ ਸੁਲਝਿਆ: 2 ਗ੍ਰਿਫ਼ਤਾਰ, “ਰਾਣਾ ਭਾਈ” ਦੇ ਸੰਪਰਕ ‘ਚ ਸਨ ਮੁਲਜ਼ਮ।
ਜਲੰਧਰ ਗ੍ਰਨੇਡ ਹਮਲਾ ਮਾਮਲਾ: ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ NIA ਕੋਰਟ ਦਾ ਓਪਨ-ਡੇਟਿਡ NBW ਜਾਰੀ।
ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ: ਝਗੜੇ-ਲੜਾਈ ਦੇ ਪੁਰਾਣੇ ਮੁਕੱਦਮੇ ‘ਚ 4 ਦੋਸ਼ੀ ਗ੍ਰਿਫਤਾਰ, 2 ਕਿਰਪਾਨ ਅਤੇ 1 ਬਾਈਕ ਬਰਾਮਦ।