Director : Manvir Singh Walia
ਜਲੰਧਰ, 9 ਜੂਨ : Prime Punjab
ਵਿੱਤੀ ਬੇਨਿਯਮੀਆਂ ਖ਼ਿਲਾਫ਼ ਇੱਕ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਖੁਲਾਸਾ ਕੀਤਾ ਕਿ ਰਾਜ ਦੇ ਕਰ ਵਿਭਾਗ ਵੱਲੋਂ ਲੋਹੇ ਅਤੇ ਸਟੀਲ ਦੇ ਖੇਤਰ ‘ਤੇ ਕੇਂਦ੍ਰਿਤ ਇੱਕ ਵੱਡੀ ਇਨਫੋਰਸਮੈਂਟ ਕਾਰਵਾਈ ਦੌਰਾਨ 145 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ ਅਤੇ ਲਗਭਗ 4.35 ਕਰੋੜ ਰੁਪਏ ਦਾ ਮਾਲ ਜ਼ਬਤ ਕੀਤਾ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਪ੍ਰਗਟਾਵਾ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਦੱਸਿਆ, “ਮੰਡੀ ਗੋਬਿੰਦਗੜ੍ਹ ਅਤੇ ਖੰਨਾ ਖੇਤਰ ਵਿੱਚ ਚਲਾਈ ਗਈ ਇਹ ਵੱਡੇ ਪੱਧਰ ਦੀ ਮੁਹਿੰਮ ਜਿਸ ਦੇ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 2.5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲੱਗਣ ਦੀ ਸੰਭਾਵਨਾ ਹੈ।”
ਉਨ੍ਹਾਂ ਅੱਗੇ ਕਿਹਾ, “ਸਿਪੂ ਲੁਧਿਆਣਾ, ਜਲੰਧਰ, ਸ਼ੰਭੂ, ਪਟਿਆਲਾ ਅਤੇ ਬਠਿੰਡਾ ਦੀਆਂ ਸਾਂਝੀਆਂ ਟੀਮਾਂ ਨੇ ਰਾਜ ਦੇ ਪ੍ਰਮੁੱਖ ਲੋਹੇ ਅਤੇ ਸਟੀਲ ਹੱਬਾਂ ਵਿੱਚ ਟੈਕਸ ਚੋਰੀ ਦੇ ਨੈੱਟਵਰਕਾਂ ਨੂੰ ਨੱਥ ਪਾਉਣ ਲਈ ਨਜ਼ਦੀਕੀ ਅਤੇ ਬਿਹਤਰ ਤਾਲਮੇਲ ਨਾਲ ਕੰਮ ਕੀਤਾ।”
ਵਿੱਤ ਮੰਤਰੀ ਨੇ ਕਿਹਾ, “ਫੜੇ ਗਏ ਇਸ ਮਾਲ ਦੀ ਕੁੱਲ ਮਾਤਰਾ 145 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ, ਜਿਸਦੀ ਮਾਰਕੀਟ ਕੀਮਤ ਲਗਭਗ 4.35 ਕਰੋੜ ਰੁਪਏ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਮੇਂ ਵਿਆਪਕ ਜਾਂਚ ਚੱਲ ਰਹੀ ਹੈ ਅਤੇ ਸਾਰੇ ਉਲੰਘਣਾ ਕਰਨ ਵਾਲੇ ਆਪਰੇਟਰਾਂ ਵਿਰੁੱਧ ਜੀ.ਐਸ.ਟੀ. ਐਕਟ ਤਹਿਤ ਕਾਨੂੰਨੀ ਕਾਰਵਾਈ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਇਮਾਨਦਾਰ ਕਰਦਾਤਾਵਾਂ ਦੀ ਰੱਖਿਆ ਲਈ ਪੰਜਾਬ ਭਰ ਵਿੱਚ ਸਿਪੂ ਟੀਮਾਂ ਵੱਲੋਂ ਅਜਿਹੀਆਂ ਬਿਹਤਰ ਤਾਲਮੇਲ ਵਾਲੀਆਂ ਕਾਰਵਾਈਆਂ ਨਿਰੰਤਰ ਜਾਰੀ ਰਹਿਣਗੀਆਂ।


More Stories
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।
ਭਾਰਤੀ ਹਾਕੀ ਦਾ ਇਤਿਹਾਸਕ ਡਬਲ ਧਮਾਕਾ: ਪੁਰਸ਼ ਟੀਮ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਜਿੱਤਿਆ ਲਗਾਤਾਰ ਦੂਜਾ ਗੋਲਡ, ਹਰਮਨਪ੍ਰੀਤ-ਮਨਪ੍ਰੀਤ ਨੇ ਰਚਿਆ ਇਤਿਹਾਸ।
ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਨਕੋਦਰ ‘ਚੋਂ 405 ਕਿਲੋ ਡੋਡੇ ਪੋਸਤ ਸਮੇਤ ਮੁਕਤਸਰ ਦਾ ਤਸਕਰ ਕਾਬੂ, ਮੱਧ ਪ੍ਰਦੇਸ਼ ਤੋਂ ਲਿਆਂਦਾ ਸੀ ਮਾਲ।