Director : Manvir Singh Walia
Editor : Jatin Kumar Sahota
ਜਲੰਧਰ, 15 ਜੂਨ : Prime Punjab
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਧੂਰੀ ਮਾਮਲੇ ਵਿਚ ਕੇਂਦਰੀ ਰੇਲ ਰਾਜ ਮੰਤਰੀ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਇਕ ਹੋਰ ਮੌਕਾ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਧੂਰੀ ਮਾਮਲੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅੱਜ ਕਮਿਸ਼ਨ ਅੱਗੇ ਪੇਸ਼ ਹੋਣ ਲਈ ਹੁਕਮ ਕੀਤਾ ਗਿਆ ਸੀ ਪ੍ਰੰਤੂ ਉਨ੍ਹਾਂ ਦੀ ਤਰਫੋਂ ਐਡਵੋਕੇਟ ਰਮਨਦੀਪ ਸਿੰਘ ਅਤੇ ਐਡਵੋਕੇਟ ਏ.ਐਸ. ਬਰਨਾਲਾ ਪੇਸ਼ ਹੋਏ ਜਿਨ੍ਹਾਂ ਦੱਸਿਆ ਕਿ ਸ੍ਰੀ ਰਵਨੀਤ ਸਿੰਘ ਬਿੱਟੂ ਦੇ ਨਵੀਂ ਦਿੱਲੀ ਵਿਖੇ ਕੁਝ ਰੁਝੇਵੇਂ ਹਨ ਜਿਸ ਕਾਰਨ ਅੱਜ ਉਹ ਪੇਸ਼ ਨਹੀਂ ਹੋ ਸਕਦੇ।
ਉਨ੍ਹਾਂ ਕਮਿਸ਼ਨ ਤੋਂ ਮੰਗ ਕੀਤੀ ਰਵਨੀਤ ਸਿੰਘ ਬਿੱਟੂ ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਇਕ ਹੋਰ ਮੌਕਾ ਦਿੱਤਾ ਜਾਵੇ ਜਿਸ ਨੂੰ ਕਮਿਸ਼ਨ ਵਲੋਂ ਪ੍ਰਵਾਨ ਕਰਦਿਆਂ 24 ਜੂਨ 2026 ਨੂੰ ਸਵੇਰੇ 11 ਵਜੇ ਦਾ ਸਮਾਂ ਦਿੱਤਾ ਗਿਆ ਅਤੇ ਨਾਲ ਹੀ ਐਸ.ਐਸ.ਪੀ.ਸੰਗਰੂਰ ਨੂੰ ਤਾਕੀਦ ਕੀਤੀ ਗਈ ਜੇਕਰ ਰਵਨੀਤ ਸਿੰਘ ਬਿੱਟੂ ਅਗਲੀ ਤਰੀਕ ਤੇ ਵੀ ਪੇਸ਼ ਨਹੀਂ ਹੁੰਦੇ ਤਾਂ ਇਸ ਮਾਮਲੇ ਸਬੰਧੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ 25 ਜੂਨ 2026ਨੂੰ ਐਸ.ਪੀ ਹੈਡਕੁਆਰਟਰ ਸੰਗਰੂਰ ਰਾਹੀ ਰਿਪੋਰਟ ਕਮਿਸ਼ਨ ਨੂੰ ਪੇਸ਼ ਕੀਤੀ ਜਾਵੇ।

More Stories
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਹੱਥ ਲੱਗੀ ਇੱਕ ਵੱਡੀ ਸਫ਼ਲਤਾ।
ਚੰਡੀਗੜ੍ਹ ਕੈਸ਼ੀਅਰ ਨੂੰ ਗੋਲੀ ਮਾਰਨ ਦੇ ਮਾਮਲੇ ‘ਚ ਜੰਮੂ ਤੋਂ 2 ਸ਼ੂਟਰ ਕੀਤੇ ਗਏ ਗ੍ਰਿਫ਼ਤਾਰ।
ਐਮ.ਆਰ.ਐਸ.ਏ.ਐਫ.ਪੀ.ਆਈ. ਵੱਲੋਂ ਹੋਣਹਾਰ ਕੈਡਿਟਾਂ ਨੂੰ ‘ਅਚੀਵਰਜ਼ ਐਵਾਰਡ’ ਨਾਲ ਸਨਮਾਨਿਤ।