Director : Manvir Singh Walia
Editor : Jatin Kumar Sahota
ਜਲੰਧਰ, 16 ਜੂਨ : Prime Punjab
ਕਮਿਸ਼ਨਰੇਟ ਪੁਲਿਸ ਜਲੰਧਰ ਦੀ ਕ੍ਰਾਈਮ ਬ੍ਰਾਂਚ ਟੀਮ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਵੱਲੋਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 800 ਗ੍ਰਾਮ ਹੈਰੋਇਨ, 1.72 ਲੱਖ ਰੁਪਏ ਅਤੇ ਇੱਕ ਦੋ-ਪਹੀਆ ਵਾਹਨ ਬਰਾਮਦ ਕੀਤਾ ਗਿਆ ਹੈ। ਇਹ ਕਾਰਵਾਈ ਇੰਸਪੈਕਟਰ ਸਰਬਜੀਤ ਸਿੰਘ ਇੰਚਾਰਜ ਕਰਾਈਮ ਬ੍ਰਾਂਚ ਜਲੰਧਰ ਵੱਲੋਂ ਅਮਲ ਵਿੱਚ ਲਿਆਂਦੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਮਿਤੀ 14.06.2026 ਨੂੰ ਕਰਾਈਮ ਬ੍ਰਾਂਚ ਦੀ ਟੀਮ ਵੱਲੋਂ ਸੁਭਾਨਾ ਰੋਡ ਅਰਬਨ ਅਸਟੇਟ ਫੇਜ-1 ਜਲੰਧਰ ਨੇੜੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ ਗਿਆ। ਜਾਂਚ ਦੌਰਾਨ ਉਨ੍ਹਾਂ ਦੀ ਪਛਾਣ ਸੰਦੀਪ ਉਰਫ ਗਿਆਨੀ ਪੁੱਤਰ ਰਮੇਸ਼ ਕੁਮਾਰ ਵਾਸੀ ਮਕਾਨ ਨੰਬਰ 181 ਫਗਵਾੜੀ ਮੁਹੱਲਾ ਗੜ੍ਹਾ ਜਲੰਧਰ ਅਤੇ ਪਾਰਸ ਉਰਫ ਹੈਪੀ ਪੁੱਤਰ ਸੁਨੀਲ ਕੁਮਾਰ ਵਾਸੀ ਮਕਾਨ ਨੰਬਰ 587 ਨਜ਼ਦੀਕ ਰਾਮਾ ਮੰਦਰ ਗੜ੍ਹਾ ਜਲੰਧਰ ਵਜੋਂ ਹੋਈ।
ਪੁਲਿਸ ਟੀਮ ਨੇ ਜਾਂਚ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 800 ਗ੍ਰਾਮ ਹੈਰੋਇਨ ਅਤੇ 1.72 ਲੱਖ ਰੁਪਏ ਬਰਾਮਦ ਕੀਤੇ, ਇਸ ਸਬੰਧ ਵਿੱਚ ਮੁਕੱਦਮਾ ਨੰਬਰ 126 ਮਿਤੀ 14.06.2026 ਅਧੀਨ ਧਾਰਾ 21(C),27(A)-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 7 ਜਲੰਧਰ ਵਿਖੇ ਦਰਜ ਕੀਤਾ ਗਿਆ ਹੈ। ਸੀ.ਪੀ ਜਲੰਧਰ ਨੇ ਅੱਗੇ ਦੱਸਿਆ ਕਿ ਦੋਵੇਂ ਮੁਲਜ਼ਮ ਪਹਿਲਾਂ ਤੋਂ ਹੀ ਥਾਣਾ ਡਵੀਜ਼ਨ ਨੰਬਰ 7 ਜਲੰਧਰ ਵਿਖੇ ਦਰਜ ਇੱਕ ਅਪਰਾਧਿਕ ਮਾਮਲੇ ਵਿੱਚ ਸ਼ਾਮਲ ਹਨ।
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਾ ਤਸਕਰਾਂ ਵਿਰੁੱਧ ਆਪਣੀ ਸਖਤ ਮੁਹਿੰਮ ਨੂੰ ਜਾਰੀ ਰੱਖਣ ਅਤੇ ਸ਼ਹਿਰ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ ਹੈ।


More Stories
ਕਮਿਸ਼ਨਰੇਟ ਪੁਲਿਸ ਜਲੰਧਰ ਦੇ ਟਰੈਫਿਕ ਸਟਾਫ ਦੇ ਵੱਲੋਂ ਅ:ਧ 207 MV ਐਕਟ ਅਧੀਨ ਜਬਤ ਵਹੀਕਲਾਂ ਦੀ ਨਿਲਾਮੀ ਕੀਤੀ ਗਈ।
बाइपोलर’ के साथ नवान संधू का नया संगीत सफर।
18 विश्व रिकॉर्ड अपने नाम दर्ज कर वान्या शर्मा ने भारतीय योग परंपरा को नई पहचान प्रदान की।