Pages

Pages

ਵਿਜੀਲੈਂਸ ਨੇ 1 ਲੱਖ ਦੀ ਰਿਸ਼ਵਤ ਲੈਂਦਾ SI ਰੰਗੇ ਹੱਥੀਂ ਫੜਿਆ। 

Director : Manvir Singh Walia 

Editor : Jatin Kumar Sahota 

ਜਲੰਧਰ, 18 ਜੂਨ : Prime Punjab

ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ ਨਾਰਕੋਟਿਕ ਟਾਸਕ ਫੋਰਸ ਜਲੰਧਰ ‘ਚ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਪਿੰਡ ਗੋਹਾਵਰ ਦੀ ਰਹਿਣ ਵਾਲੀ ਸ਼ਿਕਾਇਤਕਰਤਾ ਮੁਤਾਬਕ SI ਨੇ NDPS ਕੇਸ ‘ਚ ਉਸਦੇ ਪਰਿਵਾਰ ਨੂੰ ਫਸਾਉਣ ਦੀ ਧਮਕੀ ਦੇ ਕੇ ਪਹਿਲਾਂ 6.50 ਲੱਖ ਰੁਪਏ ਲਏ ਸਨ ਅਤੇ ਭਰਜਾਈ ਨੂੰ ਬਚਾਉਣ ਲਈ 2 ਲੱਖ ਹੋਰ ਮੰਗੇ ਸਨ। 

 

ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰਕੇ ਵਿਜੀਲੈਂਸ ਯੂਨਿਟ ਕਪੂਰਥਲਾ ਨਾਲ ਸੰਪਰਕ ਕੀਤਾ। ਜਾਲ ਵਿਛਾ ਕੇ SI ਨੂੰ ਦੋ ਸਰਕਾਰੀ ਗਵਾਹਾਂ ਸਾਹਮਣੇ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਗਿਆ। ਮੁਲਜ਼ਮ ਦੇ ਨਾਲ ਮੌਜੂਦ ਕਾਂਸਟੇਬਲ ਮਨਿੰਦਰ ਸਿੰਘ ਗੱਡੀ ਸਮੇਤ ਮੌਕੇ ਤੋਂ ਭੱਜ ਗਿਆ। ਵਿਜੀਲੈਂਸ ਥਾਣਾ ਜਲੰਧਰ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।