Director : Manvir Singh Walia
Editor : Jatin Kumar Sahota
ਜਲੰਧਰ, 19 ਜੂਨ : Prime Punjab
ਟਾਂਡਾ ਉੜਮੁੜ, ਹੁਸ਼ਿਆਰਪੁਰ ਦੀ ਮੇਨ ਮਾਰਕੀਟ ‘ਚ ਸਥਿਤ ਮਸ਼ਹੂਰ ਸਵੀਟ ਸ਼ਾਪ ‘ਚ ਰਸੋਈ ਦੌਰਾਨ ਗੈਸ ਸਿਲੰਡਰ ਲੀਕ ਹੋਣ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕੇ ਦੀ ਆਵਾਜ਼ ਦੂਰ-ਦੂਰ ਤੱਕ ਸੁਣੀ ਗਈ।
ਧਮਾਕੇ ਤੋਂ ਬਾਅਦ ਦੁਕਾਨ ‘ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਅੰਦਰ ਕੰਮ ਕਰ ਰਹੇ 4-5 ਕਰਮਚਾਰੀ ਗੰਭੀਰ ਰੂਪ ‘ਚ ਝੁਲਸ ਗਏ। ਜ਼ਖਮੀਆਂ ਨੂੰ ਤੁਰੰਤ ਟਾਂਡਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੋਂ 2 ਗੰਭੀਰ ਜ਼ਖਮੀਆਂ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ।
ਸਿਲੰਡਰ ਬਲਾਸਟ ਨਾਲ ਦੁਕਾਨ ‘ਚ ਰੱਖੇ ਮਠਿਆਈ, ਡਰਾਈ ਫਰੂਟ ਅਤੇ ਹੋਰ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਮਾਲਕ ਮੁਤਾਬਕ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਕਰੀਬ 1 ਘੰਟੇ ਦੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

More Stories
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ 290 ਵੀਜ਼ੇ ਮਿਲੇ।
ਵੈਟ-ਜੀਐਸਟੀ ਡਿਫਾਲਟਰਾਂ ‘ਤੇ ਸਖਤੀ: ਜਾਇਦਾਦਾਂ ਦੀ ਨਿਲਾਮੀ ਸ਼ੁਰੂ।
ਮਲੇਸ਼ੀਆ ਤੋਂ ਡਿਪੋਰਟ ਹੋਏ KZF ਦੇ 2 ਕਾਰਕੁਨ ਪੰਜਾਬ ਪੁਲਿਸ ਦੇ ਕਾਬੂ।